- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਸ਼ਟਰਪਤੀ ਅਲਵੀ ਨੇ ਸੰਸਦ ਵਿੱਚ ਚੁੱਕਿਆ ਕਸ਼ਮੀਰ ਦਾ ਮੁੱਦਾ
ਇਸਲਾਮਾਬਾਦ – ਪਾਕਿਸਤਾਨ ਦੇ ਨਵੇਂ ਰਾਸ਼ਟਰਪਤੀ ਆਰਿਫ਼ ਅਲਵੀ ਨੇ ਅੱਜ ਆਪਣੇ ਪਹਿਲੇ ਅਤੇ ਸੰਸਦ ਦੇ ਸਾਂਝੇ ਸੈੇਸ਼ਨ ਨੂੰ ਸੰਬੋਧਨ ਕਰਦਿਆਂ ਕਸ਼ਮੀਰ ਮੁੱਦੇ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕਸ਼ਮੀਰੀਆਂ ਨੂੰ ਖ਼ੁਦਮੁਖ਼ਤਾਰੀ ਦਾ ਹੱਕ ਹੈ। ਉਨ੍ਹਾਂ ਇਸ ਮੁੱਦੇ ’ਤੇ ਕੌਮਾਂਤਰੀ ਭਾਈਚਾਰੇ ਤੋਂ ਮਦਦ ਮੰਗੀ ਹੈ। ਇਸ ਦੇ ਨਾਲ ਹੀ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਕਿਸਤਾਨ ਭਾਰਤ ਨਾਲ ਸ਼ਾਂਤੀਪੂਰਨ ਸਬੰਧ ਚਾਹੁੰਦਾ ਹੈ। ਜੀਓ ਨਿਊਜ਼ ਨੇ ਰਾਸ਼ਟਰਪਤੀ ਦੇ ਹਵਾਲੇ ਨਾਲ ਕਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਸ਼ਮੀਰ ਮੁੱਦੇ ਦਾ ਸ਼ਾਂਤੀਪੁੂਰਨ ਹੱਲ ਚਾਹੁੰਦੇ ਹਨ ਤੇ ਇਸ ਲਈ ਕੋਸ਼ਿਸ਼ਾਂ ਜਾਰੀ ਰੱਖਣਗੇ। ਡਾਅਨ ਦੀ ਰਿਪੋਰਟ ਅਨੁਸਾਰ ਕਸ਼ਮੀਰ ਮੁੱਦੇ ’ਤੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਕਸ਼ਮੀਰ ਮੁੱਦੇ ’ਤੇ ਕਿਸੇ ’ਤੇ ਦੋਸ਼ ਲਾਉਣ ਦੀ ਥਾਂ ਚਾਹੁੰਦੇ ਹਨ ਕਿ ਸਰਕਾਰ ਇਸ ਲਈ ਹਰ ਪੱਧਰ ’ਤੇ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੇ। ਉਨ੍ਹਾਂ ਕਿਹਾ ਕਸ਼ਮੀਰ ਮੁੱਦੇ ਦਾ ਹੱਲ ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਬੰਧ ਸੁਧਾਰਨਾ ਮਹੱਤਵਪੂਰਨ ਹੈ।


