- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਸ਼ਟਰੀ ਪੱਧਰ ‘ਤੇ ਐਨ.ਆਰ.ਸੀ. ਲਾਗੂ ਕਰਨ ਬਾਰੇ ਫੈਸਲਾ ਨਹੀਂ : ਅਮਿਤ ਸ਼ਾਹ
ਕੇਂਦਰੀ ਗ੍ਰਹਿ ਮੰਤਰੀ ਨੇ ਲੋਕ ਸਭਾ ‘ਚ ਲਿਖਤੀ ਜਵਾਬ ਰਾਹੀਂ ਦਿੱਤੀ ਜਾਣਕਾਰੀ
ਨਵੀਂ ਦਿੱਲੀ – ਸਰਕਾਰ ਨੇ ਮੰਗਲਵਾਰ ਨੂੰ ਲੋਕ ਸਭਾ ‘ਚ ਸਪੱਸ਼ਟ ਕੀਤਾ ਕਿ ਪੂਰੇ ਦੇਸ਼ ਵਿੱਚ ਰਾਸ਼ਟਰੀ ਨਾਗਰਿਕਤਾ ਰਜਿਸਟਰ (ਐਨ.ਆਰ.ਸੀ.) ਲਾਗੂ ਕਰਨ ਬਾਰੇ ਹਾਲੇ ਕੋਈ ਫੈਸਲਾ ਨਹੀਂ ਕੀਤਾ ਗਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਪ੍ਰਸ਼ਨ ਦੇ ਲਿਖਤੀ ਉੱਤਰ ‘ਚ ਇਹ ਗੱਲ ਆਖੀ। ਉਨ੍ਹਾਂ ਕਿਹਾ ਕਿ ਹਾਲੇ ਤੱਕ ਸਰਕਾਰ ਨੇ ਐਨ.ਆਰ.ਸੀ. ਨੂੰ ਰਾਸ਼ਟਰੀ ਪੱਧਰ ‘ਤੇ ਲਾਗੂ ਕਰਨ ਦਾ ਕੋਈ ਫੈਸਲਾ ਨਹੀਂ ਲਿਆ ਹੈ। ਉੱਥੇ ਹੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਸਦਨ ‘ਚ ਚੰਦਨ ਸਿੰਘ ਅਤੇ ਨਮਾ ਨਾਗੇਸ਼ਵਰ ਰਾਵ ਦੇ ਪ੍ਰਸ਼ਨ ਦੇ ਲਿਖਤੀ ਉੱਤਰ ‘ਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰਾਸ਼ਟਰੀ ਪੱਧਰ ‘ਤੇ ਐੱਨ.ਆਰ.ਸੀ. ਲਿਆਉਣ ਬਾਰੇ ਹਾਲੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ। ਦਰਅਸਲ ਸੰਸਦ ਮੈਂਬਰਾਂ ਵੱਲੋਂ ਸਵਾਲ ਕੀਤਾ ਗਿਆ ਸੀ ਕਿ, ਸਰਕਾਰ ਦੀ ਪੂਰੇ ਦੇਸ਼ ‘ਚ ਐਨ.ਆਰ.ਸੀ. ਲਿਆਉਣ ਦੀ ਕੀ ਕੋਈ ਯੋਜਨਾ ਹੈ? ਦੱਸਣਯੋਗ ਹੈ ਕਿ ਸੁਪਰੀਮ ਕੋਰਟ ਦੇ ਨਿਰਦੇਸ਼ ‘ਤੇ ਆਸਾਮ ‘ਚ ਐਨ.ਆਰ.ਸੀ. ਲਾਗੂ ਕਰ ਦਿੱਤੀ ਗਈ ਹੈ। ਖੁਦ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕਈ ਸੀਨੀਅਰ ਨੇਤਾ ਸਦਨ ਤੋਂ ਬਾਹਰ ਇਹ ਕਹਿ ਚੁਕੇ ਹਨ ਕਿ ਐਨ.ਆਰ.ਸੀ. ਨੂੰ ਪੂਰੇ ਦੇਸ਼ ‘ਚ ਲਾਗੂ ਕੀਤਾ ਜਾਵੇਗਾ ਜਦਕਿ, ਦੇਸ਼ ਦੇ ਕਈ ਹਿੱਸਿਆਂ ਵਿੱਚ ਉਦੋਂ ਤੋਂ ਇਸ ਦਾ ਵਿਰੋਧ ਸ਼ੁਰੂ ਹੋ ਗਿਆ ਸੀ।


