ਰਿਕਾਰਡ ਤੋੜ ਵੋਟਾਂ ਨਾਲ ਜਿੱਤਣਗੇ ਮਨੀਸ਼ ਤਿਵਾਰੀ : ਮਨਜੋਤ ਸਿੰਘ

ਐਸ ਏ ਐਸ ਨਗਰ – ਪੰਜਾਬ ਯੂਥ ਕਾਂਗਰਸ ਲੋਕ ਸਭਾ ਚੋਣਾਂ ਵਿੱਚ ਵੱਧ ਚੜ੍ਹ ਕੇ ਸਰਗਰਮ ਭੂਮਿਕਾ ਨਿਭਾ ਰਹੀ ਹੈ ਅਤੇ ਹਲਕਾ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਮਨੀਸ਼ ਤਿਵਾਰੀ ਦੀ ਰਿਕਾਡਤੋੜ ਵੋਟਾਂ ਨਾਲ ਜਿੱਤ ਹੋਣੀ ਯਕੀਨੀ ਹੈ| ਇਹ ਗੱਲ ਯੂਥ ਕਾਂਗਰਸ, ਲੋਕਸਭਾ ਹਲਕਾ ਆਨੰਦਪੁਰ ਸਾਹਿਬ ਦੇ ਪ੍ਰਧਾਨ ਸ੍ਰ ਮਨਜੋਤ ਸਿੰਘ ਨੇ ਸਥਾਨਕ ਪੱਤਰਕਾਰਾਂ ਨਾਲ ਗੱਲ ਬਾਤ ਦੌਰਾਨ ਆਖੀ| ਉਹਨਾਂ ਕਿਹਾ ਕਿ ਚੋਣਾ ਸੰਬੰਧੀ ਯੂਥ ਕਾਂਗਰਸ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਯੂਥ ਕਾਂਗਰਸ ਦੇ ਵਰਕਰਾਂ ਅਤੇ ਆਗੂਆਂ ਵਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼੍ਰੀ ਮੁਨੀਸ਼ ਤਿਵਾਰੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਸਮੂਹ ਯੂਥ ਕਾਂਗਰਸ ਵਰਕਰ ਦਿਨ ਰਾਤ ਇੱਕ ਕਰ ਰਹੇ ਹਨ ਅਤੇ ਚੋਣ ਮੁਹਿੰਮ ਵਿੱਚ ਪੂਰੀ ਸਰਗਰਮੀ ਨਾਲ ਭੂਮਿਕਾ ਨਿਭਾ ਰਹੇ ਹਨ| ਸ੍ਰ. ਮਨਜੋਤ ਸਿੰਘ ਨੇ ਦੱਸਿਆ ਕਿ ਪਿਛਲੇ ਹਫਤੇ ਚੋਣ ਪ੍ਰਚਾਰ ਸ਼ੁਰੂ ਹੋਣ ਤੋਂ ਬਾਅਦ ਤੋਂ ਯੂਥ ਕਾਂਗਰਸ ਵੱਲੋਂ ਦੋ ਵੱਡੇ ਰੋਡ ਸ਼ੋਅ ਕੱਢੇ ਜਾ ਚੁੱਕੇ ਹਨ ਅਤੇ ਯੂਥ ਵਰਕਰਾਂ ਵਲੋਂ ਸਮੁੱਚੇ ਲੋਕ ਸਭਾ ਹਲਕੇ ਵਿੱਚ ਵੱਖ ਵੱਖ ਸ਼ਹਿਰਾਂ ਤੇ ਕਸਬਿਆਂ ਵਿੱਚ ਆਏ ਦਿਨ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ| ਇਸ ਤੋਂ ਇਲਾਵਾ ਯੂਥ ਕਾਂਗਰਸ ਘਰੋ ਘਰੀ ਚੋਣ ਪ੍ਰਚਾਰ ਵੀ ਕਰ ਰਹੀ ਹੈ ਤਾਂ ਜੋ ਪਾਰਟੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਇਆ ਜਾ ਸਕੇ| ਉਹਨਾਂ ਦਾਅਵਾ ਕੀਤਾ ਕਿ ਆਉਂਦੇ ਦਿਨਾਂ ਦੌਰਾਨ ਯੂਥ ਕਾਂਗਰਸ ਵਲੋਂ ਸ਼੍ਰੀ ਮੁਨੀਸ਼ ਤਿਵਾੜੀ ਦੀ ਚੋਣ ਮੁਹਿੰਮ ਨੂੰ ਹੋਰ ਵੀ ਤੇਜ ਕੀਤਾ ਜਾਵੇਗਾ ਅਤੇ ਪ੍ਰਚਾਰ ਨੂੰ ਸ਼ਿਖਰ ਤੇ ਪਹੁੰਚਾਇਆ ਜਾਵੇਗਾ|

VIA PUNJAB