- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਿਕਾਰਡ ਵੋਟਾਂ ਨਾਲ ਜਿੱਤਣਗੇ ਮਨੀਸ਼ ਤਿਵਾਰੀ : ਸਿੱਧੂ
ਐਸ ਏ ਐਸ ਨਗਰ – ਹਲਕਾ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਮਨੀਸ਼ ਤਿਵਾਰੀ ਵੱਡੇ ਫਰਕ ਨਾਲ ਜਿੱਤ ਹਾਸਿਲ ਕਰਣਗੇ ਅਤੇ ਕਾਂਗਰਸ ਪਾਰਟੀ ਪੰਜਾਬ ਵਿੱਚ ਹੂੰਝਾਫੇਰੂ ਜਿੱਤ ਹਾਸਿਲ ਕਰੇਗੀ| ਇਹ ਗੱਲ ਹਲਕਾ ਵਿਧਾਇਕ ਅਤੇ ਕੈਬਿਨਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖੀ| ਸ੍ਰ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰ ਵਲੋਂ ਜਨਤਾ ਦੇ ਹੱਕ ਵਿੱਚ ਲਏ ਗਏ ਫੈਸਲਿਆਂ ਦਾ ਅਸਰ ਇਹਨਾਂ ਚੋਣਾਂ ਵਿੱਚ ਸਾਫ ਦਿਖੇਗਾ ਅਤੇ ਕਾਂਗਰਸ ਪੰਜਾਬ ਦੀਆਂ ਸਾਰੀਆਂ 13 ਸੀਟਾਂ ਤੇ ਜਿੱਤ ਹਾਸਿਲ ਕਰੇਗੀ| ਇਹ ਪੁੱਛਣ ਤੇ ਕਿ ਕਾਂਗਰਸ ਸਰਕਾਰ ਤੇ ਇਹ ਇਲਜਾਮ ਲੱਗਦਾ ਹੈ ਕਿ ਉਸ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਇਦੇ ਪੂਰੇ ਨਹੀਂ ਕੀਤੇ ਗਏ ਸ੍ਰ. ਸਿੱਧੂ ਨੇ ਕਿਹਾ ਕਿ ਕਿਸਾਨਾਂ ਦੇ ਕਰਜੇ ਮਾਫ ਕਰਨ, ਪੈਂਸ਼ਨਾ ਜਾਰੀ ਕਰਨ ਸਮੇਤ ਕਈ ਅਜਿਹੇ ਚੋਣ ਵਾਇਦੇ ਹਨ ਜਿਹੜੇ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਦੇ ਵਾਇਦੇ ਪੁਰੇ ਕਰਨ ਲਈ ਸਰਕਾਰ ਵਚਨਬੱਧ ਹੈ| ਉਹਨਾਂ ਕਿਹਾ ਕਿ ਪੰਜਾਬ ਤੇ ਪਿਛਲੇ 10 ਸਾਲਾਂ ਤੱਕ ਰਾਜ ਕਰਨ ਵਾਲੀ ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਦਾ ਵਿਨਾਸ਼ ਕਰਕੇ ਰੱਖ ਦਿੱਤਾ ਹੈ ਅਤੇ ਇਸ ਸਰਕਾਰ ਨੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਵੱਲ ਬਿਲਕੁਲ ਧਿਆਨ ਨਹੀਂ ਦਿੱਤਾ| ਹਲਕਾ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਸ੍ਰੀ ਮਨੀਸ਼ ਤਿਵਾਰੀ ਬਾਰੇ ਉਹਨਾਂ ਕਿਹਾ ਕਿ ਸ੍ਰੀ ਤਿਵਾਰੀ ਇੱਕ ਸੁਲਝੇ ਹੋਏ ਆਗੂ ਹਨ ਅਤੇ ਉਹਨਾਂ ਦੀ ਜਿੱਤ ਯਕੀਨੀ ਹੈ| ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸ੍ਰੀ ਰਾਜਿਦਰ ਸਿੰਘ ਰਾਣਾ, ਕੌਂਸਲਰ ਬੀਬੀ ਜਸਪ੍ਰੀਤ ਕੌਰ, ਰਾਜਾ ਕੰਵਰਜੋਤ ਸਿੰਘ ਰਾਜਾ ਮੁਹਾਲੀ, ਕੈਬਿਨਟ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਮਛਲੀ ਕਲਾਂ, ਸ੍ਰ. ਜਸਪਾਲ ਸਿੰਘ ਮੁਹਾਲੀ ਵੀ ਹਾਜਿਰ ਸਨ|


