- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰੂਟ ਦੇ ਸੈਂਕੜੇ ਨਾਲ ਇੰਗਲੈਂਡ ਨੇ ਕੀਤੀ ਵਾਪਸੀ
ਪੱਲੇਕੇਲ – ਕਪਤਾਨ ਜੋ ਰੂਟ ਦੇ ਸ਼ਾਨਦਾਰ ਸੈਂਕੜੇ ਨਾਲ ਇੰਗਲੈਂਡ ਨੇ ਸ਼੍ਰੀਲੰਕਾ ਵਿਰੁੱਧ ਦੂਜੇ ਕ੍ਰਿਕਟ ਟੈਸਟ ਦੇ ਤੀਜੇ ਦਿਨ ਸ਼ੁੱਕਰਵਾਰ ਨੂੰ ਆਪਣੀ ਦੂਜੀ ਪਾਰੀ ਵਿਚ 9 ਵਿਕਟਾਂ ‘ਤੇ 324 ਦੌੜਾਂ ਬਣਾ ਲਈਆਂ ਹਨ। ਇੰਗਲੈਂਡ ਕੋਲ ਹੁਣ 278 ਦੌੜਾਂ ਦੀ ਬੜ੍ਹਤ ਹੋ ਗਈ ਹੈ ਤੇ ਉਸਦੀ ਇਕ ਵਿਕਟ ਬਾਕੀ ਹੈ। 27 ਸਾਲਾ ਰੂਟ ਨੇ ਆਪਣੇ ਕਰੀਅਰ ਦਾ 15ਵਾਂ ਸੈਂਕੜਾ ਬਣਾਇਆ ਤੇ ਆਪਣੀ ਟੀਮ ਨੂੰ ਸੰਭਾਲਿਆ। ਰੂਟ ਨੇ 146 ਗੇਂਦਾਂ ‘ਤੇ 124 ਦੌੜਾਂ ਵਿਚ 10 ਚੌਕੇ ਤੇ 2 ਛੱਕੇ ਲਾਏ। ਰੋਰੀ ਬਰਨਸ ਨੇ 66 ਗੇਂਦਾਂ ‘ਤੇ 7 ਚੌਕਿਆਂ ਦੇ ਨਾਲ 59 ਦੌੜਾਂ ਬਣਾਈਆਂ, ਜਦਕਿ ਸਟੰਪਸ ਦੇ ਸਮੇਂ ਵਿਕਟਕੀਪਰ ਬੇਨ ਫੋਕਸ 102 ਗੇਂਦਾਂ ‘ਤੇ 3 ਚੌਕਿਆਂ ਤੇ ਇਕ ਛੱਕੇ ਦੀ ਮਦਦ ਨਾਲ 51 ਦੌੜਾਂ ਬਣਾ ਕੇ ਕ੍ਰੀਜ਼ ‘ਤੇ ਸਨ। ਇੰਗਲੈਂਡ ਨੇ ਪਹਿਲੀ ਪਾਰੀ ਵਿਚ 290 ਦੌੜਾਂ ਬਣਾਈਆਂ ਸਨ, ਜਿਸ ਦੇ ਜਵਾਬ ਵਿਚ ਸ਼੍ਰੀਲੰਕਾ ਨੇ ਪਹਿਲੀ ਪਾਰੀ ਵਿਚ 336 ਦੌੜਾਂ ਬਣਾਈਆਂ ਸਨ।


