- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰੌਇਲ ਚੈਲੰਜਰਜ਼ ਬੰਗਲੌਰ ਤੇ ਚੇਨੱਈ ਸੁਪਰਕਿੰਗਜ਼ ਵਿਚਾਲੇ ਟੱਕਰ ਅੱਜ
ਬੰਗਲੌਰ – ਚੇਨੱਈ ਸੁਪਰ ਕਿੰਗਜ਼ ਦੀ ਟੀਮ ਇੰਡੀਅਨ ਪ੍ਰੀਮੀਅਰ ਲੀਗ ਮੁਕਾਬਲੇ ਵਿੱਚ ਐਤਵਾਰ ਨੂੰ ਇੱਥੇ ਰੌਇਲ ਚੈਲੰਜਰਜ਼ ਬੰਗਲੌਰ ਖ਼ਿਲਾਫ਼ ਉਤਰੇਗੀ। ਉਸ ਦੀਆਂ ਨਜ਼ਰਾਂ ਪਿਛਲੇ ਮੈਚ ਵਿੱਚ ਮਿਲੀ ਹਾਰ ਨੂੰ ਭੁਲਾ ਕੇ ਪਲੇਅ-ਆਫ ਵਿੱਚ ਥਾਂ ਬਣਾਉਣ ’ਤੇ ਹੋਣਗੀਆਂ। ਉਸ ਨੂੰ ਸਿਰਫ਼ ਇੱਕ ਜਿੱਤ ਦੀ ਲੋੜ ਹੈ। ਮੌਜੂਦਾ ਚੈਂਪੀਅਨ ਚੇਨੱਈ ਦੀ ਟੀਮ ਨੂੰ ਪਿਛਲੇ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਤੋਂ ਹਾਰ ਝੱਲਣੀ ਪਈ ਸੀ, ਜੋ ਮੌਜੂਦਾ ਸੈਸ਼ਨ ਵਿੱਚ ਉਸ ਦੀ ਸਿਰਫ਼ ਦੂਜੀ ਹਾਰ ਸੀ। ਬੰਗਲੌਰ ਖ਼ਿਲਾਫ਼ ਜੇਕਰ ਟੀਮ ਜਿੱਤ ਦਰਜ ਕਰਦੀ ਹੈ ਤਾਂ ਉਸ ਦੇ 16 ਅੰਕ ਹੋ ਜਾਣਗੇ, ਜੋ ਆਖ਼ਰੀ-ਚਾਰ ਵਿੱਚ ਥਾਂ ਪੱਕੀ ਕਰਨ ਲਈ ਕਾਫ਼ੀ ਹਨ। ਟੀਮ ਦਾ ਕਪਤਾਨ ਮਹਿੰਦਰ ਸਿੰਘ ਧੋਨੀ ਸੱਟ ਕਾਰਨ ਸਨਰਾਈਜ਼ਰਜ਼ ਹੈਦਰਾਬਾਦ ਖ਼ਿਲਾਫ਼ ਮੈਦਾਨ ’ਤੇ ਨਹੀਂ ਉਤਰ ਸਕਿਆ ਸੀ, ਪਰ ਐਤਵਾਰ ਨੂੰ ਹੋਣ ਵਾਲੇ ਮੈਚ ਲਈ ਉਸ ਦੇ ਫਿੱਟ ਹੋਣ ਦੀ ਉਮੀਦ ਹੈ। ਟੂਰਨਾਮੈਂਟ ਦਾ ਸ਼ੁਰੂਆਤੀ ਮੈਚ ਖੇਡਣ ਵਾਲੀਆਂ ਦੋਵਾਂ ਟੀਮਾਂ ਦੀ ਮੁਹਿੰਮ ਬਿਲਕੁਲ ਵੱਖਰੀ ਤਰ੍ਹਾਂ ਦੀ ਹੈ। ਜਿੱਥੇ ਚੇਨੱਈ ਦਾ ਟੂਰਨਾਮੈਂਟ ਵਿੱਚ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ, ਉਥੇ ਰੌਇਲ ਚੈਲੰਜਰਜ਼ ਬੰਗਲੌਰ ਦਾ ਨਮੋਸ਼ੀਜਨਕ ਰਿਹਾ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਸ਼ੁੱਕਰਵਾਰ ਨੂੰ ਕੋਲਕਾਤਾ ਨਾਈਟ ਰਾਈਡਰਜ਼ ਖ਼ਿਲਾਫ਼ ਜਿੱਤ ਦਰਜ ਕਰਨ ਵਾਲੀ ਬੰਗਲੌਰ ਦੀ ਟੀਮ ਦੇ ਹੌਸਲੇ ਬੁਲੰਦ ਹੋਣਗੇ। ਆਂਦਰੇ ਰੱਸਲ ਅਤੇ ਨਿਤੀਸ਼ ਰਾਣਾ ਦੀਆਂ ਤੇਜ਼-ਤਰਾਰ ਪਾਰੀਆਂ ਦੇ ਬਾਵਜੂਦ ਰੌਇਲ ਚੈਲੰਜਰਜ਼ ਬੰਗਲੌਰ ਜਿੱਤ ਦਰਜ ਕਰਨ ਵਿੱਚ ਸਫਲ ਰਹੀ। ਟੀਮ ਦੀ ਨੌਂ ਮੈਚਾਂ ਵਿੱਚ ਇਹ ਸਿਰਫ਼ ਦੂਜੀ ਜਿੱਤ ਹੈ, ਪਰ ਉਹ ਹੁਣ ਵੀ ਪਲੇਅ-ਆਫ ਦੀ ਦੌੜ ਵਿੱਚ ਬਰਕਰਾਰ ਹੈ। ਬੰਗਲੌਰ ਦੀ ਟੀਮ ਹਾਲਾਂਕਿ 2016 ਦੇ ਪ੍ਰਦਰਸ਼ਨ ਤੋਂ ਪ੍ਰੇਰਣਾ ਲੈ ਸਕਦੀ ਹੈ, ਜਦੋਂ ਉਸ ਨੇ ਸ਼ੁਰੂਆਤੀ ਸੱਤ ਵਿੱਚੋਂ ਪੰਜ ਮੈਚ ਗੁਆਉਣ ਮਗਰੋਂ ਆਖ਼ਰੀ ਸੱਤ ਵਿੱਚੋਂ ਛੇ ਮੈਚਾਂ ਨੂੰ ਜਿੱਤ ਕੇ ਪਲੇਆਫ਼ ਵਿੱਚ ਥਾਂ ਪੱਕੀ ਕੀਤੀ ਸੀ।


