- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰੌਬਰਟ ਵਾਡਰਾ ਨੇ ਹਾਈ ਕੋਰਟ ’ਚ ਈਡੀ ਦੀ ਚੁਣੌਤੀ ਦਾ ਵਿਰੋਧ ਕੀਤਾ
ਨਵੀਂ ਦਿੱਲੀ – ਮਨੀ ਲਾਂਡਰਿੰਗ ਕੇਸ ’ਚ ਰੌਬਰਟ ਵਾਡਰਾ ਨੇ ਦਿੱਲੀ ਹਾਈ ਕੋਰਟ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਉਸ ਦੀ ਜ਼ਮਾਨਤ ਅਰਜ਼ੀ ਨੂੰ ਦਿੱਤੀ ਚੁਣੌਤੀ ਦਾ ਵਿਰੋਧ ਕੀਤਾ ਹੈ। ਸ੍ਰੀ ਵਾਡਰਾ ਨੇ ਕਿਹਾ ਕਿ ਅਜਿਹੀ ਕੋਈ ਵੀ ਮਿਸਾਲ ਨਹੀਂ ਦਿੱਤੀ ਜਾ ਸਕਦੀ, ਜਿਸ ਵਿੱਚ ਉਸ ਨੇ ਜਾਂਚ ਵਿੱਚ ਸਹਿਯੋਗ ਨਾ ਦਿੱਤਾ ਹੋਵੇ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ’ਚ ਨਾ ਹੀ ਕੋਈ ਛੇੜਛਾੜ ਕਰ ਸਕਦਾ ਹੈ ਕਿਉਂਕਿ ਈਡੀ ਪਹਿਲਾਂ ਹੀ ਇਸ ਕੇਸ ਨਾਲ ਸਬੰਧਤ ਸਾਰੇ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਲੈ ਚੁੱਕੀ ਹੈ। ਇਹ ਮਾਮਲਾ ਹੁਣ 26 ਸਤੰਬਰ ਨੂੰ ਅਦਾਲਤ ਵਿੱਚ ਸੁਣਵਾਈ ਲਈ ਆਉਣ ਵਾਲਾ ਹੈ। ਈਡੀ ਨੇ ਹਾਈ ਕੋਰਟ ਵਿੱਚ ਇਸ ਆਧਾਰ ’ਤੇ ਵਾਡਰਾ ਦੀ ਅਗਾਊਂ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਹੈ ਕਿ ਰੌਬਰਟ ਵਾਡਰਾ ਦੀ ਹਿਰਾਸਤ ਦੀ ਉਨ੍ਹਾਂ ਨੂੰ ਲੋੜ ਸੀ ਕਿਉਂਕਿ ਵਾਡਰਾ ਨੇ ਜਾਂਚ ਵਿੱਚ ਉਨ੍ਹਾਂ ਨੂੰ ਸਹਿਯੋਗ ਨਹੀਂ ਦਿੱਤਾ।


