- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਜ਼ੀਆ ਸੁਲਤਾਨਾ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਫੌਰੀ ਤੌਰ ਤੇ ਹੱਲ ਕਰਨ ਦਾ ਭਰੋਸਾ
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਵੱਲੋਂ ਵੱਖ-ਵੱਖ ਮੁਲਾਜ਼ਮ ਜੱਥੇਬੰਦੀਆਂ ਨਾਲ ਉੱਚ ਪੱਧਰੀ ਮੀਟਿੰਗਾਂ
ਚੰਡੀਗੜ੍ਹ – ਸ੍ਰੀਮਤੀ ਰਜ਼ੀਆ ਸੁਲਤਾਨਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਵੱਲੋਂ ਅੱਜ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜੱਥੇਬੰਦੀਆਂ ਨਾਲ ਉੱਚ-ਪੱਧਰੀ ਮੀਟਿੰਗ ਕਰਕੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਫੌਰੀ ਤੌਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ ਜੱਥੇਬੰਦੀਆਂ ਜਿਨ੍ਹਾਂ ਵਿੱਚ ਮੁੱਖ ਤੌਰ ਤੇ ਜਲ ਸਪਲਾਈ ਤੇ ਸੈਨੀਟੇਸ਼ਨ (ਮ:) ਇੰਪਲਾਈਜ਼ ਯੂਨੀਅਨ ਪੰਜਾਬ, ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਪੰਜਾਬ ਅਤੇ ਮਾਸਟਰ ਮੋਟੀਵੇਟਰਜ਼ ਜੱਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਿਭਾਗ ਵੱਲੋਂ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾਰ, ਡਾਇਰੈਕਟਰ ਸ੍ਰੀ ਅਸ਼ਵਨੀ ਸ਼ਰਮਾ, ਵਧੀਕ ਸਕੱਤਰ ਸ੍ਰੀ ਮੁਹੰਮਦ ਇਸ਼ਫਾਕ ਸਮੇਤ ਸਮੂੰਹ ਵਿੰਗਾਂ ਦੇ ਚੀਫ ਇੰਜਨੀਅਰ ਵੀ ਸ਼ਾਮਿਲ ਸਨ। ਮੀਟਿੰਗ ਦੌਰਾਨ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਮੁਲਾਜ਼ਮ ਆਗੂਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਇਹ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਛੇਤੀ ਹੀ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਮੁਲਾਜ਼ਮ ਆਗੂਆਂ ਨੂੰ ਇਹ ਤਾਕੀਦ ਵੀ ਕੀਤੀ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਬਹੁਤ ਹੀ ਮਹੱਤਵਪੂਰਨ ਮਹਿਕਮਾ ਹੈ ਜਿਸ ਦਾ ਸਬੰਧ ਲੋਕਾਂ ਦੀ ਨਿਤਾਪ੍ਰਤੀ ਜ਼ਿੰਦਗੀ ਨਾਲ ਹੈ ਕਿਉਂਕਿ ਪੇਂਡੂ ਖੇਤਰ ਦੇ ਲੋਕਾਂ ਨੂੰ ਸਾਫ ਅਤੇ ਸਵੱਛ ਪਾਣੀ ਪ੍ਰਦਾਨ ਕਰਕੇ ਸੂਬੇ ਦੇ ਵਸ਼ਿੰਦਿਆਂ ਦੀ ਸਿਹਤ ਨੂੰ ਕਾਇਮ ਰੱਖਣਾ ਸਾਡੀ ਇਖਲਾਕੀ ਤੇ ਵਿਧਾਨਿਕ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਆਪਣੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਉਣੀਆਂ ਚਾਹੀਦੀਆਂ ਹਨ ਤਾਂ ਜੋ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਆਪਣਾ ਬਣਦਾ ਰੋਲ ਬਾਖੂਬੀ ਨਿਭਾ ਕੇ ਸੂਬੇ ਦਾ ਮਾਣ ਵਧਾ ਸਕੇ।


