- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸਿਹਤ ਮੰਤਰੀ ਹਰਸ਼ਵਰਧਨ ਵੱਲੋਂ ਐਂਟੀ ਕੋਵਿਡ ਦਵਾਈ 2ਡੀਜੀ ਲਾਂਚ
ਨਵੀਂ ਦਿੱਲੀ – ਭਾਰਤ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਇਸ ਸਮੇਂ ਆਪਣਾ ਅਸਰ ਦਿਖਾ ਰਹੀ ਹੈ। ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਭਾਰਤ ਵਿੱਚ ਕੋਰੋਨਾ ਦੀ ਰਫ਼ਤਾਰ ਘਟੀ ਹੈ। ਜਿੱਥੇ ਪਹਿਲਾਂ 4 ਲੱਖ ਤੋਂ ਵੱਧ ਮਾਮਲੇ ਆਉਂਦੇ ਸਨ, ਹੁਣ ਮਾਮਲੇ ਘੱਟ ਗਏ ਹਨ। ਅੱਜ ਕੋਰੋਨਾ ਦੇ 2.81 ਲੱਖ ਮਾਮਲੇ ਸਾਹਮਣੇ ਆਏ ਹਨ ਪਰ ਚਿੰਤਾ ਦੀ ਗੱਲ ਇਹ ਹੈ ਕਿ ਕੋਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ ਅਜੇ ਘੱਟਦਾ ਨਜ਼ਰ ਨਹੀਂ ਆ ਰਿਹਾ ਹੈ। ਭਾਰਤ ਵਿੱਚ ਮ੍ਰਿਤਕਾਂ ਦੀ ਗਿਣਤੀ 2,74,390 ਹੋ ਗਈ ਹੈ। ਲੋਕ ਇਲਾਜ ਲਈ ਤੜਫਦੇ ਹੋਏ ਨਜ਼ਰ ਆ ਰਹੇ ਹਨ। ਤਮਾਮ ਸੰਕਟਾਂ ਵਿਚਾਲੇ ਦੇਸ਼ ਵਿੱਚ ਕੋਰੋਨਾ ਖ਼ਿਲਾਫ਼ ਜੰਗ ਜਾਰੀ ਹੈ।ਇਸ ਸਭ ਦੇ ਦਰਮਿਆਨ ਕੋਰੋਨਾ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ। ਅੱਜ ਡੀ. ਆਰ. ਡੀ. ਓ. ਵਲੋਂ ਬਣਾਈ ਗਈ ਦਵਾਈ 2-ਡੀਜੀ ਲਾਂਚ ਹੋ ਗਈ ਹੈ, ਜੋ ਕਿ ਮਰੀਜ਼ਾਂ ਨੂੰ ਕੋਰੋਨਾ ਖ਼ਿਲਾਫ਼ ਲੜਾਈ ਲੜਨ ਵਿਚ ਮਦਦ ਕਰੇਗੀ। ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ, ਸਿਹਤ ਮੰਤਰੀ ਡਾ. ਹਰਸ਼ਵਰਧਨ ਦੀ ਅਗਵਾਈ ਵਿਚ ਇਸ ਦਵਾਈ ਨੂੰ ਲਾਂਚ ਕੀਤਾ ਗਿਆ। ਦਵਾਈ ਲਾਂਚ ਕਰਨ ਮੌਕੇ ਕੇਂਦਰੀ ਮੰਤਰੀ ਹਰਸ਼ਵਰਧਨ ਨੇ ਕਿਹਾ ਕਿ ਕੋਵਿਡ ਖ਼ਿਲਾਫ਼ ਲੜਨ ਲਈ ਸਾਡਾ ਪਹਿਲਾ ਦੇਸੀ ਸੋਧ ਆਧਾਰਿਤ ਨਤੀਜਾ ਹੋ ਸਕਦਾ ਹੈ। ਇਸ ਨਾਲ ਠੀਕ ਹੋਣ ਵਿੱਚ ਲੱਗਣ ਵਾਲਾ ਸਮਾਂ ਅਤੇ ਆਕਸੀਜਨ ਦੀ ਨਿਰਭਰਤਾ ਘੱਟ ਹੋਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਇਹ ਆਉਣ ਵਾਲੇ ਦਿਨਾਂ ਵਿੱਚ ਵਿਸ਼ਵ ਪੱਧਰ ਤੇ ਕੋਵਿਡ ਖ਼ਿਲਾਫ਼ ਲੜਾਈ ਵਿੱਚ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਉਹ ਡੀ. ਆਰ. ਡੀ. ਓ. ਅਤੇ ਉਸ ਦੇ ਵਿਗਿਆਨੀਆਂ ਨੂੰ ਧੰਨਵਾਦ ਅਤੇ ਵਧਾਈ ਦਿੰਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਡੀ. ਆਰ. ਡੀ. ਓ. ਨੇ ਕੋਵਿਡ ਖ਼ਿਲਾਫ਼ ਲੜਾਈ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।ਦੇਸ਼ ਵਿੱਚ ਕੋਰੋਨਾ ਖ਼ਿਲਾਫ਼ ਲੜਾਈ ਲਈ ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ. ਆਰ. ਡੀ. ਓ.) ਨੇ ਹੈਦਰਾਬਾਦ ਦੀ ਡਾ. ਰੈੱਡੀ ਲੈਬਸ ਨਾਲ ਮਿਲ ਕੇ ਇਕ ਦਵਾਈ ਤੇ ਕੰਮ ਕੀਤਾ, ਜਿਸ ਨੂੰ 2- ਡਿਆਕਸੀ-ਡੀ-ਗਲੂਕੋਜ਼ ਮਤਲਬ ਕਿ 2-ਡੀਜੀ ਨਾਮ ਦਿੱਤਾ ਗਿਆ ਹੈ। ਕਾਫੀ ਮੁਸ਼ੱਕਤ ਮਗਰੋਂ ਇਹ ਦਵਾਈ ਬਣਾਈ ਗਈ ਹੈ।ਇਸ ਦਵਾਈ ਨੂੰ ਲੈ ਕੇ ਡੀ. ਆਰ. ਡੀ. ਓ. ਅਤੇ ਸਰਕਾਰ ਵਲੋਂ ਜਾਣਕਾਰੀ ਦਿੱਤੀ ਗਈ ਹੈ। ਇਹ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦੀ ਤੇਜ਼ੀ ਨਾਲ ਰਿਕਵਰੀ ਕਰਨ ਵਿੱਚ ਮਦਦ ਕਰੇਗੀ ਅਤੇ ਬਾਹਰ ਤੋਂ ਆਕਸੀਜਨ ਦੇਣ ਤੇ ਨਿਰਭਰਤਾ ਨੂੰ ਵੀ ਘੱਟ ਕਰੇਗੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਦਵਾਈ ਕੋਵਿਡ-19 ਮਰੀਜ਼ਾਂ ਲਈ ਕਾਫੀ ਲਾਭਦਾਇਕ ਹੋਵੇਗੀ।


