- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਦੀ ਸਹੁੰ ਚੁੱਕੀ
ਚੰਡੀਗੜ – ਰਾਸ਼ਟਰੀ ਏਕਤਾ ਦਿਵਸ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਖੁਦ ਨੂੰ ਸਮਰਪਿਤ ਕਰਨ ਦੀ ਸਹੁੰ ਚੁੱਕੀ। ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਸੇਨੂੰ ਦੁੱਗਲ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਨੂੰ ਸਹੁੰ ਚੁਕਾਈ ਗਈ।ਵਿਭਾਗ ਦੇ ਸਮੂਹ ਅਧਿਕਾਰੀ/ਕਰਮਚਾਰੀ ਸਵੇਰੇ 11 ਵਜੇ ਦਫਤਰ ਵਿਖੇ ਇਕੱਠੇ ਹੋਏ ਅਤੇ ਉਹਨਾਂ ਦੇਸ਼ ਵਾਸੀਆਂ ਦਰਮਿਆਨ ਏਕਤਾ ਦੇ ਸੰਦੇਸ਼ ਦੇ ਪਸਾਰ ਲਈ ਸਖ਼ਤ ਮਿਹਨਤ ਕਰਨ ਦੀ ਸਹੁੰ ਚੁੱਕੀ ਜੋ ਸਰਦਾਰ ਵੱਲਭ ਭਾਈ ਪਟੇਲ ਦੀ ਦੂਰ-ਅੰਦੇਸ਼ੀ ਅਤੇ ਕਾਰਜਾਂ ਸਦਕਾ ਸੰਭਵ ਹੋਈ ਹੈ। ਸਾਰਿਆਂ ਨੇ ਪੂਰੇ ਸਮਰਪਣ ਨਾਲ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿਚ ਯੋਗਦਾਨ ਪਾਉਣ ਦੀ ਸਹੁੰ ਚੁੱਕੀ।


