- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਤਨ ਵਾਪਸੀ ’ਤੇ ਵਿੰਗ ਕਮਾਂਡਰ ਅਭਿਨੰਦਨ ਦਾ ਗਰਮਜੋਸ਼ੀ ਨਾਲ ਸਵਾਗਤ
ਅੰਮ੍ਰਿਤਸਰ – ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਪਾਕਿਸਤਾਨ ਨੇ ਅਟਾਰੀ ਵਾਘਾ ਸਰਹਦ ਦੁਆਰਾ ਭਾਰਤ ਨੂੰ ਸੌਂਪ ਦਿਤਾ ਹੈ। ਅਭਿਨੰਦਨ ਨੂੰ ਪਾਕਿਸਤਾਨ ਦੀ ਆਰਮੀ ਅਤੇ ਹੋਰ ਸੀਨੀਅਰ ਅਧਿਕਾਰੀ ਸਰਹਦ ‘ਤੇ ਲੈ ਕੇ ਪੁਜੇ।ਜਿਸ ਤੋਂ ਬਾਅਦ ਭਾਰਤੀ ਪਾਇਲਟ ਨੂੰ ਭਾਰਤ ਹਵਾਲੇ ਕਰਨ ਲਈ ਕੁਝ ਨਿਯਮਾਂ ਅਤੇ ਰਵਾਇਤਾਂ ਦੀ ਪਾਲਣਾ ਕਰਦਿਆਂ ਭਾਰਤੀ ਅਧਿਕਾਰੀਆਂ ਨੂੰ ਸੌਂਪ ਦਿਤਾ। ਭਾਰਤੀ ਪਾਇਲਟ ਨੂੰ ਲੈਣ ਲਈ ਭਾਰਤੀ ਏਅਰ ਫ਼ੋਰਸ ਅਤੇ ਹੋਰ ਅਧਿਕਾਰੀ ਮੌਕੇ ਪੁਜੇ। ਜ਼ਿਕਰਯੋਗ ਹੈ ਕਿ ਪਾਕਿਸਤਾਨ ਨੇ ਵਿੰਗ ਕਮਾਂਡਰ ਅਭਿਨੰਦਨ ਨੂੰ ਦੋਨਾਂ ਮੁਲਕਾਂ ਵਿਚਾਲੇ ਸ਼ਾਂਤੀ ਸਥਾਪਤ ਕੀਤੇ ਜਾਣ ਖਾਤਰ ਛਡਣ ਦਾ ਵੀਰਵਾਰ ਨੂੰ ਐਲਾਨ ਕੀਤਾ ਸੀ। ਇਸ ਐਲਾਨ ਤੋਂ ਕੁਝ ਘੰਟੇ ਪਹਿਲਾਂ ਭਾਰਤ ਨੇ ਪਾਕਿਸਤਾਨ ਨੂੰ ਬਿਨਾਂ ਕਿਸੇ ਸ਼ਰਤ ਦੇ ਰਿਹਾਅ ਕਰਨ ਦਾ ਸਖ਼ਤ ਸੰਦੇਸ਼ ਦਿਤਾ ਸੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸੰਸਦ ਦੇ ਇਕ ਸਾਂਝੇ ਇਜਲਾਸ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਸੀ ਕਿ ਭਾਰਤੀ ਹਵਾਈ ਫ਼ੌਜ ਦੇ ਫੜੇ ਗਏ ਪਾਇਲਟ ਅਭਿਨੰਦਨ ਨੂੰ ਰਿਹਾ ਕੀਤਾ ਜਾਵੇਗਾ। ਦੂਜੇ ਪਾਸੇ ਭਾਰਤ ਪਾਕਿਸਤਾਨ ਨਾਲ ਗਲਬਾਤ ਕਰਨ ਦੇ ਰੁਖ ‘ਚ ਨਜ਼ਰ ਨਹੀਂ ਆ ਰਿਹਾ।ਭਾਰਤ ਨੇ ਸਖ਼ਤ ਸ਼ਬਦਾਂ ‘ਚ ਕਿਹਾ ਹੈ ਕਿ ਪਾਕਿਸਤਾਨ ਪਹਿਲਾਂ ਅਤਵਾਦ ‘ਤੇ ਸਖ਼ਤ ਕਾਰਵਾਈ ਕਰੇ।


