- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਾਦੀ ’ਚ ਵੱਖ ਵੱਖ ਮੁਕਾਬਲਿਆਂ ਦੌਰਾਨ ਤਿੰਨ ਅਤਿਵਾਦੀ ਹਲਾਕ
ਮੁਕਾਬਲੇ ਵਿੱਚ ਸਿਪਾਹੀ ਸ਼ਹੀਦ; ਇਕ ਸਿਵਲੀਅਨ ਹਲਾਕ
ਸ੍ਰੀਨਗਰ – ਜੰਮੂ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਦੋ ਵੱਖ-ਵੱਖ ਮੁਕਾਬਲਿਆਂ ਵਿੱਚ ਤਿੰਨ ਅਤਿਵਾਦੀ ਮਾਰੇ ਗਏ ਅਤੇ ਇੱਕ ਜਵਾਨ ਵੀ ਸ਼ਹੀਦ ਹੋ ਗਿਆ। ਇਹ ਜਾਣਕਾਰੀ ਫੌਜ ਦੇ ਸੂਤਰਾਂ ਨੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਵਿੱਚ ਅਤਿਵਾਦੀਆਂ ਵੱਲੋਂ ਪੁਲੀਸ ਮੁਲਾਜ਼ਮਾਂ ਦੀਆਂ ਹੱਤਿਆਵਾਂ ਤੋਂ ਬਾਅਦ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਵਿਰੁੱਧ ਕਾਰਵਾਈ ਹੋਰ ਤੇਜ਼ ਕਰ ਦਿੱਤੀ ਹੈ। ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਦੇ ਕਾਜੀਗੁੰਡ ਇਲਾਕੇ ਵਿੱਚ ਅਤਿਵਾਦੀ ਦਾ ਪਤਾ ਲੱਗਣ ਉੱਤੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਆਰੰਭੀ ਹੋਈ ਸੀ। ਤਲਾਸ਼ੀ ਮੁਹਿੰਮ ਦੌਰਾਨ ਉਦੋਂ ਮੁਕਾਬਲਾ ਸ਼ੁਰੂ ਹੋ ਗਿਆ ਜਦੋਂ ਅਤਿਵਾਦੀਆਂ ਨੇ ਸੁਰੱਖਿਆ ਬਲਾਂ ਉੱਤੇ ਗੋਲੀ ਚਲਾ ਦਿੱਤੀ, ਇਸ ਦੌਰਾਨ ਇੱਕ ਅਤਿਵਾਦੀ ਮਾਰਿਆ ਗਿਆ ਅਤੇ ਇੱਕ ਸਿਪਾਹੀ ਵੀ ਸ਼ਹੀਦ ਹੋ ਗਿਆ। ਬਡਗਾਮ ਜ਼ਿਲ੍ਹੇ ਦੇ ਵਿੱਚ ਪੰਜ਼ਾਨ ਇਲਾਕੇ ਵਿੱਚ ਹੋਏ ਇੱਕ ਹੋਰ ਮੁਕਾਬਲੇ ਦੋ ਅਤਿਵਾਦੀ ਮਾਰੇ ਗਏ। ਮਾਰੇ ਗਏ ਅਤਿਵਾਦੀਆਂ ਦੀ ਪਛਾਣ ਨਹੀਂ ਹੋ ਸਕੀ। ਇਹ ਵੀ ਨਹੀਂ ਪਤਾ ਲੱਗ ਸਕਿਆ ਕਿ ਅਤਿਵਾਦੀਆਂ ਦਾ ਸਬੰਧ ਕਿਸ ਜਥੇਬੰਦੀ ਨਾਲ ਸੀ। ਇੱਥੋਂ ਦੇ ਨੂਰਬਾਗ ਇਲਾਕੇ ਵਿੱਚ ਸੁਰੱਖਿਆ ਬਲਾਂ ਵੱਲੋਂ ਆਰੰਭੀ ਤਲਾਸ਼ੀ ਮੁਹਿੰਮ ਦੌਰਾਨ ਇੱਕ ਸਿਵਲੀਅਨ ਗੋਲੀ ਲੱਗਣ ਨਾਲ ਹਲਾਕ ਹੋ ਗਿਆ। ਸਰਕਾਰੀ ਅਧਿਕਾਰੀਆਂ ਅਨੁਸਾਰ ਅਤਿਵਾਦੀਆਂ ਬਾਰੇ ਸੂਹ ਮਿਲਣ ਉੱਤੇ ਸੁਰੱਖਿਆ ਬਲਾਂ ਨੇ ਇਲਾਕੇ ਦੇ ਵਿੱਚ ਤਲਾਸ਼ੀ ਮੁਹਿੰਮ ਆਰੰਭੀ ਸੀ। ਇਸ ਦੌਰਾਨ ਕੁੱਝ ਗੋਲੀਆਂ ਚੱਲਣ ਦੀ ਆਵਾਜ਼ ਆਈ ਅਤੇ ਬਾਅਦ ਵਿੱਚ ਇੱਕ ਸਿਵਲੀਅਨ ਦੀ ਲਾਸ਼ ਮਿਲੀ, ਜਿਸ ਦੀ ਪਛਾਣ ਮੁਹੰਮਦ ਸਲੀਮ ਵਜੋਂ ਹੋਈ। ਇਹ ਪਤਾ ਨਹੀਂ ਲੱਗ ਸਕਿਆ ਕਿ ਸਲੀਮ ਅਤਿਵਾਦੀਆਂ ਦੀ ਗੋਲੀ ਨਾਲ ਜਾਂ ਸੁਰੱਖਿਆ ਬਲਾਂ ਦੀ ਗੋਲੀ ਲੱਗਣ ਕਾਰਨ ਮਾਰਿਆ ਗਿਆ ਹੈ। ਇਸ ਤੋਂ ਗੁੱਸੇ ਵਿੱਚ ਆਏ ਲੋਕਾਂ ਨੇ ਪਥਰਾਅ ਸ਼ੁਰੂ ਕਰ ਦਿੱਤਾ।


