- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਨੇ ਜਨਵਰੀ ਮਹੀਨੇ ਵੱਢੀ ਲੈਂਦੇ 15 ਕਰਮਚਾਰੀ ਕੀਤੇ ਕਾਬੂ
5 ਪੁਲਿਸ ਮੁਲਾਜ਼ਮ ਵੀ ਰੰਗੇ ਹੱਥੀਂ ਫੜੇ
ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਜਨਵਰੀ ਮਹੀਨੇ ਵਿੱਚ ਰਿਸ਼ਵਤ ਲੈਣ ਦੇ 11 ਵੱਖ-ਵੱਖ ਤਰਾਂ ਦੇ ਕੇਸਾਂ ਵਿੱਚ 15ਮੁਲਾਜ਼ਮ ਗਿ੍ਰਫਤਾਰ ਕੀਤੇ ਗਏ ਜਿੰਨਾਂ ਵਿੱਚ 5 ਪੁਲਿਸ ਮੁਲਾਜ਼ਮ ਅਤੇ ਮਾਲ ਵਿਭਾਗ ਦੇ 3 ਕਰਮਚਾਰੀ ਸ਼ਾਮਲ ਹਨ। ਚੀਫ ਡਾਇਰੈਕਟਰ-ਕਮ-ਏਡੀਜੀਪੀ ਵਿਜੀਲੈਂਸ ਬਿਊਰੋ ਪੰਜਾਬ ਬੀ. ਕੇ. ਉੱਪਲ ਨੇ ਦੱਸਆ ਕਿ ਬਿਓਰੋ ਵੱਲੋਂ ਸਰਕਾਰੀ ਕਰਮਚਾਰੀਆਂ ਅਤੇ ਹੋਰਖੇਤਰਾਂ ਵਿਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ ਪੂਰੀ ਕੋਸ਼ਿਸ਼ ਜਾਰੀ ਹੈ ਇਸ ਦਿਸ਼ਾ ਵਿੱਚ ਚੌਕਸੀ ਅਧਿਕਾਰੀਆਂ ਨੇ ਇਹ ਯਕੀਨੀ ਬਣਾਇਆ ਕਿ ਦੋਸ਼ੀ ਵਿਅਕਤੀ ਸੂਬੇ ਦੀਆਂ ਅਦਾਲਤਾਂ ਵਿੱਚੋਂਸਜਾਵਾਂ ਤੋਂ ਬਚ ਨਾ ਸਕਣ। ਉਨਾਂ ਨੇ ਕਿਹਾ ਕਿ ਬਿਓਰੋ ਨੇ ਪਿਛਲੇ ਮਹੀਨੇ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ 12 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ। ਇਸ ਤੋਂ ਇਲਾਵਾ ਭਿ੍ਰਸ਼ਟਾਚਾਰ ਸਬੰਧੀਇੱਕ ਕੇਸ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਇੱਕ ਵਿਜੀਲੈਂਸ ਜਾਂਚ ਵੀ ਦਰਜ ਕੀਤੀ ਗਈ ਹੈ।ਹੋਰ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਪਿਛਲੇ ਸਮਿਆਂ ਦੌਰਾਨ ਬਿਓਰੋ ਵੱਲੋਂ ਦਰਜ ਅਤੇ ਪੈਰਵੀ ਕੀਤੇ ਗਏ ਦੋ ਰਿਸ਼ਵਤਖੋਰੀ ਦੇ ਕੇਸਾਂ ਦਾ ਫੈਸਲਾ ਵਿਸ਼ੇਸ਼ ਅਦਾਲਤਾਂ ਨੇ ਕੀਤਾ ਹੈਜਿਸ ਵਿਚ ਛੇ ਦੋਸ਼ੀਆਂ ਸਰਬਦਿਆਲ ਸਿੰਘ, ਪੀ.ਏ. ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਅਮਰੀਕ ਸਿੰਘ, ਦਲੀਪ ਸਿੰਘ, ਨਿੰਦਰ ਸਿੰਘ ਸਰਪੰਚ, ਮੋਹਿਤ ਸਰੀਨ ਅਤੇ ਮਨਿੰਦਰ ਸਿੰਘਦੋਵੇਂ ਬੈਂਕ ਕਰਮਚਾਰੀ, ਨੂੰ ਦੋਸ਼ੀ ਠਹਿਰਾਉਂਦਿਆਂ ਉਨਾਂ ਨੂੰ 6 ਸਾਲ ਤੋਂ 4 ਸਾਲ ਤੱਕ ਦੀ ਕੈਦ ਅਤੇ 2,30,000 ਰੁਪਏ ਤੋਂ ਲੈ ਕੇ 30,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਵਧੀਕ ਸ਼ੈਸ਼ਨ ਜੱਜ,ਅੰਮਿ੍ਰਤਸਰ ਦੁਆਰਾ ਸੁਣਾਈ ਗਈ ਹੈ। ਇਸੇ ਤਰਾਂ ਤਰਨ ਤਾਰਨ ਜ਼ਿਲੇੇ ਵਿਚ ਤਾਇਨਾਤ ਸੁਖਦੇਵ ਸਿੰਘ, ਪਟਵਾਰੀ ਨੂੰ ਵਧੀਕ ਸ਼ੈਸ਼ਨ ਅਦਾਲਤ ਤਰਨ ਤਾਰਨ ਨੇ ਦੋਸ਼ੀ ਠਹਿਰਾਉਂਦਿਆਂ ਭਿ੍ਰਸ਼ਟਾਚਾਰ ਰੋਕੂ ਕਾਨੂੰਨਦੀਆਂ ਵੱਖ-ਵੱਖ ਧਾਰਾਵਾਂ ਤਹਿਤ 3 ਅਤੇ 4 ਸਾਲ ਦੀ ਕੈਦ ਦੀ ਸਜ਼ਾ ਅਤੇ 5,000 ਰੁਪਏ ਜੁਰਮਾਨਾ ਕੀਤਾ ਗਿਆ ਹੈÍ


