- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਨੇ ਮਾਈਨਿੰਗ ਇੰਸਪੈਕਟਰ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜੇ.ਈ.-ਕਮ-ਮਾਇਨਿੰਗ ਇੰਸਪੈਕਟਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲ ਸਰੋਤ ਵਿਭਾਗ, ਪਟਿਆਲਾ ਵਿੱਚ ਤਾਇਨਾਤ ਜਸਪਾਲ ਸਿੰਘ ਜੇ.ਈ.-ਕਮ-ਮਾਈਨਿੰਗ ਇੰਸਪੈਕਟਰ ਨੂੰ ਵਿਜੀਲੈਂਸ ਟੀਮ ਨੇ ਮਾਨਸਾ ਸ਼ਹਿਰ ਦੇ ਸ਼ਿਕਾਇਤਕਰਤਾ ਦੀਪ ਕੁਮਾਰ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਤੱਕ ਪਹੁੰਚ ਕੀਤੀ ਅਤੇ ਦੋਸ਼ ਲਾਇਆ ਕਿ ਉਕਤ ਜੇ.ਈ.-ਕਮ-ਮਾਈਨਿੰਗ ਇੰਸਪੈਕਟਰ ਉਸ ਤੋਂ ਉਸਾਰੀ ਅਧੀਨ ਨਵੀਂ ਅਨਾਜ ਮੰਡੀ, ਸ਼ੁਤਰਾਣਾ ਵਿੱਚ ਭਰਤੀ ਪਾਉਣ ਲਈ 30,000 ਰੁਪਏ ਦੀ ਮੰਗ ਕਰ ਰਿਹਾ ਹੈ ਜਿੱਥੇ ਉਹ ਠੇਕੇਦਾਰ ਵਜੋਂ ਕੰਮ ਕਰ ਰਿਹਾ ਹੈ।ਉਸ ਵੱਲੋਂ ਦਿੱਤੀ ਜਾਣਕਾਰੀ ਦੀ ਪੜਤਾਲ ਕਰਨ ਉਪਰੰਤ ਪਟਿਆਲਾ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਮਾਈਨਿੰਗ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ `ਤੇ ਹੀ ਕਾਬੂ ਕਰ ਲਿਆ। ਉਕਤ ਦੋਸ਼ੀ ਖ਼ਿਲਾਫ਼ ਵਿਜੀਲੈਂਸ ਦੇ ਪੁਲਿਸ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।


