ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸ਼ਿਮਾਲਾਪੁਰੀ, ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਹਰਦੇਵ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਭਾਨ ਸਿੰਘ ਵਾਸੀ ਗੋਬਿੰਦ ਕਲੋਨੀ, ਲੁਧਿਆਣਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵਲੋਂ ਉਸ ਦੇ ਲੜਕੇ ਜੋ ਕਿ ਇਕ ਲੜਾਈ ਝਗੜੇ ਦੇ ਕੇਸ ਵਿਚ ਰਿਮਾਂਡ ‘ਤੇ ਹੈ, ਨਾਲ ਨਰਮੀ ਵਰਤਣ ਅਤੇ ਉਸ ਦੀ ਇਸ ਕੇਸ ਵਿਚ ਮਦਦ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ । ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁÎਧਿਆਣਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

VIA PUNJAB