ਵਿਜੀਲੈਂਸ ਵਲੋਂ 4,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਠੱਠਾ ਕਿਸ਼ਨ ਸਿੰਘ, ਜਿਲਾ ਫਿਰੋਜਪੁਰ ਵਿਖੇ ਤਾਇਨਾਤ ਪਟਵਾਰੀ ਰਜਿੰਦਰ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਪਟਵਾਰੀ ਰਜਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਬੂਟਾ ਸਿੰਘ ਵਾਸੀ ਠੱਠਾ ਕਿਸ਼ਨ ਸਿੰਘ, ਜਿਲਾ ਫਿਰੋਜਪੁਰ ਦੀ ਸ਼ਿਕਾਇਤ ‘ਤੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਹਿੱਸਾ ਪੂਰਾ ਕਰਨ ਅਤੇ ਉਸ ਦੀ ਜਮੀਨ ਦੀਆਂ ਗਿਰਦਾਵਰੀਆਂ ਜੋ ਉਸ ਦੇ ਪਿਤਾ ਦੇ ਨਾਮ ‘ਤੇ ਚਲ ਰਹੀਆਂ ਹਨ ਨੂੰ ਉਸ ਦੇ ਨਾਮ ‘ਤੇ ਕਰਨ ਬਦਲੇ ਉਕਤ ਪਟਵਾਰੀ ਵਲੋ 4,000 ਰੁਪਏ ਦੀ ਮੰਗ ਕੀਤੀ ਗਈ ਹੈ।ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

VIA PUNJAB