- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਧਾਨਸਭਾ ਦੀ ਐੱਸ.ਸੀ./ਐੱਸ.ਟੀ.ਅਤੇ ਬੀ.ਸੀ.ਭਲਾਈ ਕਮੇਟੀ ਵੱਲੋਂ ਜਲੰਧਰ ‘ਚ ਭਲਾਈ ਸਕੀਮਾਂ ਦਾ ਜਾਇਜ਼ਾ
ਜਲੰਧਰ – ਪੰਜਾਬ ਵਿਧਾਨਸਭਾ ਦੀ ਅਨੁਸੂਚਿਤ ਜਾਤੀ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਕਮੇਟੀ ਵਲੋਂ ਅੱਜ ਜਲੰਧਰ ਵਿੱਖੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਭਲਾਈ ਸਕੀਮਾਂ ਨੂੰ ਲਾਗੂ ਕਰਨ ਦੇ ਕੰਮ ਦਾ ਜਾਇਜ਼ਾ ਲਿਆ ਗਿਆ.ਕਮੇਟੀ ਦੀ ਅਗਵਾਈ ਚੇਅਰਮੈਨ ਵਿਧਾਇਕ ਸ਼੍ਰੀ ਨੱਥੂ ਰਾਮ ਕਰ ਰਹੇ ਸਨ ਜਿਸ ਵਿੱਚ ਬਤੋਰ ਮੈਂਬਰ ਵਿਧਾਇਕ ਸ਼੍ਰੀ ਬਲਦੇਵ ਖਹਿਰਾ, ਸ਼੍ਰੀ ਕੁਲਵੰਤ ਸਿੰਘ ਪੰਡੋਰੀ, ਸ਼੍ਰੀਮਤੀ ਸਰਵਜੀਤ ਕੌਰ ਮਾਣੂਕੇ,ਸ਼੍ਰੀ ਸੁਖਵਿੰਦਰ ਕੁਮਾਰ,ਚੋਧਰੀ ਸੁਰਿੰਦਰ ਸਿੰਘ ਅਤੇ ਸੁਰਜੀਤ ਸਿੰਘ ਧੀਮਾਨ ਸ਼ਾਮਿਲ ਸਨ। ਇਸ ਮੌਕੇ ਕਮੇਟੀ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ, ਪ੍ਰੀ ਮੈਟ੍ਰਿਕ ਸਕਾਲਰਸ਼ਿਪ ਸਕੀਮ, ਅਨੁਸੂਚਿਤ ਜਾਤੀ ਵਿਧਿਆਰਥੀਆਂ ਲਈ ਅਪਗ੍ਰੇਡੇਸ਼ਨ ਸਕੀਮ, ਅਸ਼ੀਰਵਾਦ ਸਕੀਮ, ਬਾਬੂ ਜਗਜੀਵਨ ਰਾਮ ਛਤਰਵਾਸ ਸਕੀਮ ਅਤੇ ਹੋਰਨਾਂ ਸਕੀਮਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕੁਲਵੰਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਜਸਬੀਰ ਸਿੰਘ,ਉਪ ਮੰਡਲ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ,ਰਾਹੁਲ ਸਿੰਧੂ,ਵਨੀਤ ਕੁਮਾਰ,ਸੰਜੀਵ ਕੁਮਾਰ ਸ਼ਰਮਾ,ਡਾ.ਜੈ ਇੰਦਰ ਸਿੰਘ,ਸਹਾਇਕ ਕਮਿਸ਼ਨਰ ਵਰਜੀਤ ਵਾਲੀਆ,ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ,ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਹਰਿੰਦਰ ਪਾਲ ਸਿੰਘ,ਜ਼ਿਲਾ ਪ੍ਰੋਗਰਾਮ ਅਫਸਰ ਅਮਰਜੀਤ ਸਿੰਘ ਭੁੱਲਰ,ਜ਼ਿਲਾ ਅਟਾਰਨੀ ਸਤਪਾਲ,ਜ਼ਿਲਾ ਭਲਾਈ ਅਫਸਰ ਰਾਜਿੰਦਰ ਸਿੰਘ ਅਤੇ ਹੋਰ ਵੀ ਹਾਜ਼ਿਰ ਸਨ।


