- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਰੋਧੀ ਟੀਮਾਂ ਨੂੰ ਪ੍ਰੇਸ਼ਾਨ ਕਰ ਸਕਦਾ ਹੈ ਬੁਮਰਾਹ
ਨਵੀਂ ਦਿੱਲੀ – ਇੱਕ ਜ਼ਮਾਨੇ ਵਿੱਚ ਆਪਣੀ ਤੇਜ਼ੀ ਨਾਲ ਦੁਨੀਆਂ ਭਰ ਦੇ ਬੱਲੇਬਾਜ਼ਾਂ ਵਿੱਚ ਦਹਿਸ਼ਤ ਪੈਦਾ ਕਰਨ ਵਾਲਾ ਜੈਫ ਥੌਮਸਨ ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਤੋਂ ਕਾਫ਼ੀ ਪ੍ਰਭਾਵਿਤ ਹੈ। ਉਸ ਦਾ ਮੰਨਣਾ ਹੈ ਕਿ ਬੁਮਰਾਹ ਵਿੱਚ ਆਪਣੀ ਤੇਜ਼ੀ ਕਾਰਨ ਵਿਰੋਧੀ ਟੀਮਾਂ ਦਾ ਕਿਲ੍ਹਾ ਫਤਹਿ ਕਰਨ ਦੀ ਸਮਰੱਥਾ ਹੈ। ਬੁਮਰਾਹ ਨੂੰ ਸਚਿਨ ਤੇਂਦੁਲਕਰ ਨੇ ਮੌਜੂਦਾ ਸਮੇਂ ਵਿੱਚ ਦੁਨੀਆਂ ਦਾ ਸਰਵੋਤਮ ਗੇਂਦਬਾਜ਼ ਕਰਾਰ ਦਿੱਤਾ ਸੀ ਅਤੇ ਮਹਾਨ ਡੈਨਿਸ ਲਿਲੀ ਦੇ ਸਾਬਕਾ ਸਾਥੀ ਥੌਮਸਨ ਨੇ ਵੀ ਉਸ ਦੀਆਂ ਤਾਰੀਫ਼ਾਂ ਦੇ ਕਾਫ਼ੀ ਪੁਲ ਬੰਨ੍ਹੇ। ਮੈਲਕਮ ਮਾਰਸ਼ਲ ਨਾਲ 70ਵੇਂ ਦਹਾਕੇ ਵਿੱਚ ਦੁਨੀਆਂ ਦੇ ਸਭ ਤੋਂ ਤੇਜ਼ ਗੇਂਦਬਾਜ਼ ਰਹੇ ਥੌਮਸਨ ਨੇ ਕਿਹਾ, ‘‘ਬੁਮਰਾਹ ਇਸ ਸਮੇਂ ਚੰਗਾ ਗੇਂਦਬਾਜ਼ ਹੈ। ਉਹ ਅਜਿਹਾ ਗੇਂਦਬਾਜ਼ ਹੈ ਜੋ ਜਿਨ੍ਹੀ ਜ਼ਿਆਦਾ ਗੇਂਦਬਾਜ਼ੀ ਕਰਦਾ ਹੈ, ਉਨ੍ਹਾ ਵਧੀਆ ਨਤੀਜਾ ਦਿੰਦਾ ਹੈ।


