- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਉਤਾਰੇ ਜਾਣ ਤੋਂ ਬਾਅਦ ਖਹਿਰਾ ਨੂੰ ਪੰਜਾਬ ਲਵਾਰਿਸ ਲੱਗਣ ਲੱਗਿਆ: ਭਗਵੰਤ ਮਾਨ
ਚੰਡੀਗੜ੍ਹ – ਆਮ ਆਦਮੀ ਪਾਰਟੀ ਵਿੱਚ ਚੱਲ ਰਹੇ ਕਲੇਸ਼ ਤੇ ਚੁੱਪੀ ਤੋੜਦੇ ਹੋਏ ਸੀਨੀਅਰ ਆਗੂ ਭਗਵੰਤ ਮਾਨ ਨੇ ਸੁਖਪਾਲ ਖਹਿਰਾ ਤੇ ਵੱਡਾ ਹਮਲਾ ਬੋਲਿਆ ਹੈ| ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸੁਖਪਾਲ ਖਹਿਰਾ ਲਈ 26 ਜੁਲਾਈ 2018 ਤੋਂ ਪਹਿਲਾਂ ਪੰਜਾਬ ਖੁਦ ਮੁਖਤਿਆਰ ਸੀ ਪਰ ਜਦੋਂ 26 ਜੁਲਾਈ ਸ਼ਾਮ ਨੂੰ ਖਹਿਰਾ ਨੂੰ ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾਏ ਜਾਣ ਦਾ ਸੁਨੇਹਾ ਆਇਆ ਤਾਂ ਪੰਜਾਬ ਲਾਵਾਰਿਸ ਹੋ ਗਿਆ| ਮਾਨ ਨੇ ਕਿਹਾ ਕਿ ਜਿਵੇਂ ਹੀ ਸੁਖਪਾਲ ਖਹਿਰਾ ਤੋਂ ਅਹੁਦਾ ਖੁੱਸਿਆ ਤਾਂ ਉਨ੍ਹਾਂ ਪਾਰਟੀ ਦੇ ਖਿਲਾਫ ਬੋਲਣਾ ਸ਼ੁਰੂ ਕਰ ਦਿੱਤਾ| ਖਹਿਰਾ ਕਹਿੰਦੇ ਸਨ ਕਿ ਮੈਂ ਬਾਦਲਾਂ ਖਿਲਾਫ ਖੁੱਲ੍ਹ ਕੇ ਬੋਲਦਾ ਰਿਹਾ, ਹੋਰ ਮੁੱਦਿਆਂ ਤੇ ਮੈਂ ਬੇਬਾਕ ਬੋਲਿਆ, ਖਹਿਰਾ ਹੁਣ ਵੀ ਬੋਲ ਸਕਦੇ ਹਨ ਸਿਰਫ ਅਹੁਦਾ ਹੀ ਗਿਆ ਹੈ ਜੀਭ ਤਾਂ ਉਹੋ ਹੈ| ਮਾਨ ਨੇ ਕਿਹਾ ਕਿ ਜਦੋਂ ਉਹ ਬਿਮਾਰ ਸੀ ਤਾਂ ਉਨ੍ਹਾਂ ਖਿਲਾਫ ਬਿਆਨਬਾਜ਼ੀ ਕੀਤੀ ਗਈ, ਜਦਕਿ ਮੈਂ ਚੁੱਪ ਸੀ ਪਰ ਮੇਰੀ ਚੁੱਪ ਨੂੰ ਹੀ ਇਨ੍ਹਾਂ ਨੇ ਮੇਰੀ ਕਮਜ਼ੋਰੀ ਸਮਝ ਲਿਆ|


