- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਸ਼ਵਨਾਥਨ ਆਨੰਦ ਵਿਸ਼ਵ ਸ਼ਤਰੰਜ ਰੈਂਕਿੰਗ ਚ 8ਵੇਂ ਸਥਾਨ ਤੇ
ਨਵੀਂ ਦਿੱਲੀ – ਵਿਸ਼ਵ ਸ਼ਤਰੰਜ ਸੰਘ ਵਲੋਂ ਜਾਰੀ ਕਲਾਸੀਕਲ ਵਿਸ਼ਵ ਸ਼ਤਰੰਜ ਰੈਂਕਿੰਗ ‘ਚ ਮੌਜੂਦਾ ਵਿਸ਼ਵ ਸ਼ਤਰੰਜ ਚੈਂਪੀਅਨ ਨਾਰਵੇ ਦੇ ਮੈਗਨਸ ਕਾਰਲਸਨ ਨੇ ਕਲਾਸੀਕਲ, ਰੈਪਿਡ ਅਤੇ ਬਲਿਟਜ਼ ਖੇਡ ਦੇ ਸਾਰੇ ਫਾਰਮੈੱਟਸ ਵਿਚ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। ਅਮਰੀਕਾ ਦਾ ਫੇਬੀਆਨੋ ਕਾਰੂਆਨਾ 2832 ਅੰਕਾਂ ਨਾਲ ਦੂਸਰੇ ਸਥਾਨ ‘ਤੇ ਬਰਕਰਾਰ ਹੈ। ਤੀਸਰੇ ਸਥਾਨ ‘ਤੇ 2817 ਅੰਕਾਂ ਨਾਲ ਅਜ਼ਰਬੇਜਾਨ ਦਾ ਮਮੇਘਾਰੋਵ, 2813 ਅੰਕਾਂ ਨਾਲ ਚੀਨ ਦਾ ਡੀਂਗ ਲੀਰੇਂਨ ਚੌਥੇ, 2783 ਅੰਕਾਂ ਨਾਲ ਨੀਦਰਲੈਂਡ ਦਾ ਅਨੀਸ਼ ਗਿਰੀ 5ਵੇਂ, 2781 ਅੰਕਾਂ ਨਾਲ ਫਰਾਂਸ ਦਾ ਮੈਕਸਿਮ ਲਾਗ੍ਰੇਵ 6ਵੇਂ ਅਤੇ ਰੂਸ ਦਾ ਸਾਬਕਾ ਵਿਸ਼ਵ ਚੈਂਪੀਅਨ ਵਲਾਦੀਮੀਰ ਕ੍ਰਾਮਨਿਕ 2777 ਅੰਕਾਂ ਨਾਲ 7ਵੇਂ ਸਥਾਨ ‘ਤੇ ਹੈ। ਭਾਰਤ ਦਾ ਵਿਸ਼ਵਨਾਥਨ ਆਨੰਦ 2773 ਅੰਕਾਂ ਨਾਲ ਚੋਟੀ-10 ਵਿਚ 8ਵੇਂ ਸਥਾਨ ‘ਤੇ ਰਿਹਾ ਹੈ। 2771 ਅੰਕਾਂ ਨਾਲ ਰੂਸ ਦਾ ਅਲੈਗਜ਼ੈਂਡਰ ਗ੍ਰੀਸ਼ਚੁਕ ਅਤੇ 2765 ਅੰਕਾਂ ਨਾਲ ਅਰਮੇਨੀਆ ਦਾ ਲੇਵਾਨ ਅਰੋਨੀਅਨ ਵੀ ਜਗ੍ਹਾ ਬਣਾਉਣ ‘ਚ ਕਾਮਯਾਬ ਰਿਹਾ।


