- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
‘ਸ਼ਰੀਫ’ ਦੀ ਸ਼ਰਾਫਤ ’ਤੇ ਲੱਗਾ ਇਕ ਹੋਰ ਦਾਗ, ਗ੍ਰਿਫਤਾਰ
ਲਾਹੌਰ – ਪਾਕਿਸਤਾਨ ਦੀ ਭ੍ਰਿਸ਼ਟਾਚਾਰ ਰੋਕੂ ਯੂਨਿਟ ਨੇ ਸ਼ਨੀਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਤੇ ਪੀ.ਐੱਮ.ਐੱਲ.-ਐੱਨ. ਦੇ ਚੀਫ ਸ਼ਹਬਾਜ਼ ਸ਼ਰੀਫ ਨੂੰ ਇਕ ਹੋਰ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ ਤੇ ਉਨ੍ਹਾਂ ਖਿਲਾਫ 24 ਨਵੰਬਰ ਤੱਕ ਦੀ ਫਿਜ਼ੀਕਲ ਰਿਮਾਂਡ ਹਾਸਲ ਕਰ ਲਈ ਹੈ। ਰਾਸ਼ਟਰੀ ਜਵਾਬਦੇਹੀ ਬਿਊਰੋ (ਨੈਬ) ਨੇ ਸ਼ਾਹਬਾਜ਼ ਸ਼ਰੀਫ, ਜੋ ਕਿ ਵਿਰੋਧੀ ਧਿਰ ਦੇ ਨੇਤਾ ਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਭਰਾ ਹਨ, ਨੂੰ ਆਸ਼ੀਆਨਾ-ਏ-ਇਕਬਾਲ ਹਾਊਸਿੰਗ ਪ੍ਰੋਜੈਕਟ ‘ਚ 14 ਅਰਬ ਰੁਪਏ ਦੇ ਘੋਟਾਲੇ ਦੇ ਸਬੰਧ ‘ਚ 5 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਆਸ਼ੀਆਨਾ ਘੋਟਾਲੇ ਦੇ ਸਬੰਧ ‘ਚ ਜਵਾਬਦੇਹੀ ਕੋਰਟ ‘ਚ ਸ਼ਾਹਬਾਜ਼ ਦੀ ਪੇਸ਼ੀ ਦੌਰਾਨ ਨੈਬ ਨੇ ਅਦਾਲਤ ਤੋਂ ਉਨ੍ਹਾਂ ਦੀ ਹੋਰ 14 ਦਿਨਾਂ ਦੀ ਰਿਮਾਂਡ ਮੰਗੀ ਸੀ। ਇਸ ਦੇ ਨਾਲ ਹੀ ਬਿਊਰੋ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਰਮਜ਼ਾਨ ਸ਼ੂਗਰ ਮਿਲ ਕੇਸ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਨੈਬ ਨੇ ਅਦਾਲਤ ਨੂੰ ਦੱਸਿਆ ਕਿ ਰਮਜ਼ਾਨ ਸ਼ੂਗਰ ਮਿਲ ਦੇ ਮਾਲਕਾਂ ਹਮਜ਼ਾ ਤੇ ਸਲਮਾਨ ਨੇ ਆਪਣੇ ਆਹੁਦਿਆਂ ਦੀ ਵਰਤੋਂ ਕਰਦਿਆਂ ਆਪਣੇ ਫਾਇਦੇ ਲਈ ਆਮ ਜਨਤਾ ਜਾ ਪੈਸਾ ਵਰਤਦਿਆਂ ਚਨਿਓਟ ‘ਚ ਆਪਣੀਆਂ ਮਿਲਾਂ ਨੂੰ ਲਿੰਕ ਕਰਨ ਲਈ ਬ੍ਰਿਜ ਬਣਵਾਏ, ਜਿਨ੍ਹਾਂ ‘ਚ ਵਿਰੋਧੀ ਧਿਰ ਦੇ ਨੇਤਾ ਦੀ ਸ਼ਮੂਲੀਅਤ ਹੈ। ਨੈਬ ਲਾਹੌਰ ਦੇ ਡਾਇਰੈਕਟਰ ਜਨਰਲ ਸ਼ਾਹਜ਼ਾਦ ਸਲੀਮ ਨੇ ਕਿਹਾ ਕਿ ਇਸ ਮਾਮਲੇ ‘ਚ ਸਲਮਾਨ ਪਹਿਲਾਂ ਤੋਂ ਹੀ ਫਰਾਰ ਚੱਲ ਰਿਹਾ ਹੈ।


