- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਹੀਦ ਹਮੇਸ਼ਾਂ ਲੋਕਾਂ ਦੇ ਦਿਲਾਂ ਵਿੱਚ ਵਸਦੇ ਹਨ: ਸੁਖਜਿੰਦਰ ਸਿੰਘ ਰੰਧਾਵਾ
ਸਹਿਕਾਰਤਾ ਤੇ ਜੇਲ ਮੰਤਰੀ ਨੇ ਪੁਲਵਾਮਾ ਹਮਲੇ ਦੇ ਪੰਜਾਬ ਨਾਲ ਸਬੰਧਤ ਸੀ.ਆਰ.ਪੀ.ਐਫ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੰਡੇ ਚੈੱਕ
ਚੰਡੀਗੜ – “ਪੁਲਵਾਮਾ ਹਮਲੇ ਦੌਰਾਨ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਜਵਾਨਾਂ ਨੇ ਦੇਸ਼ ਦੀ ਰੱਖਿਆ ਲਈ ਇੱਕ ਵੱਡੀ ਕੁਰਬਾਨੀ ਦਿੱਤੀ ਹੈ ਜੋ ਕਿ ਸਾਡੇ ਲਈ ਅਭੁੱਲ ਹੈ ਅਤੇ ਅਸੀਂ ਹਰ ਮਾੜੇ- ਚੰਗੇ ਸਮੇਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਖੜਾਂਗੇ। ਸ਼ਹੀਦ ਹਮੇਸ਼ਾਂ ਲੋਕਾਂ ਦੇ ਦਿਲਾਂ ਵਿੱਚ ਵਸਦੇ ਰਹਿੰਦੇ ਹਨ।”ਇਹ ਪ੍ਰਗਟਾਵਾ ਸਹਿਕਾਰਤਾ ਤੇ ਜੇਲ ਮੰਤਰੀ ਪੰਜਾਬ , ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮਿਲਕਫੈੱਡ ਦਫ਼ਤਰ ਵਿਖੇ ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਪੰਜਾਬ ਦੇ 4 ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਚੈੱਕ ਵੰਡਣ ਸਮੇਂ ਕੀਤਾ।ਮੰਤਰੀ ਨੇ ਦੱਸਿਆ ਕਿ ਕਨੇਡਾ ਤੋਂ ਸੰਜੀਵ ਆਹਲੂਵਾਲੀਆ ਅਤੇ ਉਨਾਂ ਦੇ ਦੋਸਤਾਂ ਵੱਲੋਂ ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਦੇ ਪਰਿਵਾਰਾਂ ਨੂੰ 3100 ਡਾਲਰ ਪ੍ਰਤੀ ਪਰਿਵਾਰ ਦਿੱਤਾ ਗਿਆ ਹੈ ਅਤੇ ਮਿਲਕਫੈੱਡ ਵੱਲੋਂ ਵੀ ਹਰੇਕ ਪਰਿਵਾਰ ਨੂੰ 20000 ਰੁਪਏ ਦਿੱਤੇ ਗਏ ਹਨ, ਇਸ ਤਰਾਂ ਪ੍ਰਤੀ ਪਰਿਵਾਰ ਇਹ ਰਾਸ਼ੀ ਕੁੱਲ 7 ਲੱਖ ਤੋਂ ਵੱਧ ਬਣਦੀ ਹੈ। ਇਸ ਤੋਂ ਪਹਿਲਾਂ ਮੰਤਰੀ ਨੇ ਸ਼ਹੀਦ ਕਾਂਸਟੇਬਲ ਮਨਿੰਦਰ ਸਿੰਘ ਅੱਤਰੀ, ਕਾਂਸਟੇਬਲ ਜੈਮਲ ਸਿੰਘ, ਕਾਂਸਟੇਬਲ ਸੁਖਜਿੰਦਰ ਸਿੰਘ ਅਤੇ ਕਾਂਸਟੇਬਲ ਕੁਲਵਿੰਦਰ ਸਿੰਘ ਦੇ ਪਰਿਵਾਰਾਂ ਨੂੰ ਚੈੱਕ ਵੰਡੇ।ਇਸ ਮੌਕੇ ਹੋਰਾਂ ਪਤਵੰਤਿਆਂ ਤੋਂ ਇਲਾਵਾ ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ, ਸ੍ਰੀ ਕਮਲਦੀਪ ਸਿੰਘ ਸੰਘਾ ਤੇ ਮਿਲਕਫੈਡ ਦੇ ਹੋਰ ਅਧਿਕਾਰੀ ਮੌਜੂਦ ਸਨ।


