- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਿਲਾਂਗ ਦੇ ਸਿੱਖਾਂ ਦੇ ਹੱਕ ਵਿਚ ਹਾਈਕੋਰਟ ਦੇ ਫੈਸਲੇ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੇਘਾਲਿਆ ਹਾਈਕੋਰਟ ਵੱਲੋਂ ਸ਼ਿਲਾਂਗ ਦੀ ਪੰਜਾਬੀ ਕਲੋਨੀ ਨੂੰ ਉਜਾੜਨ ਤੋਂ ਰੋਕਣ ਲਈ ਸਿੱਖਾਂ ਦੇ ਹੱਕ ਵਿਚ ਦਿੱਤੇ ਫੈਸਲੇ ਦਾ ਸਵਾਗਤ ਕੀਤਾ ਹੈ। ਦੱਸਣਯੋਗ ਹੈ ਕਿ ਸਰਕਾਰ ਵੱਲੋਂ ਸ਼ਿਲਾਂਗ ਦੀ ਸਬੰਧਤ ਪੰਜਾਬੀ ਕਲੋਨੀ ਵਿੱਚੋਂ ਸਿੱਖਾਂ ਤੇ ਪੰਜਾਬੀਆਂ ਨੂੰ ਆਪਣੇ ਘਰ ਛੱਡ ਕੇ ਹੋਰ ਥਾਂ ਚਲੇ ਜਾਣ ਲਈ ਕਿਹਾ ਗਿਆ ਸੀ ਜਿਸ ਦਾ ਉਥੇ ਰਹਿ ਰਹੇ ਸਿੱਖਾਂ ਨੇ ਸਖਤ ਵਿਰੋਧ ਕੀਤਾ ਸੀ। ਇਸ ਮਾਮਲੇ ਨੂੰ ਲੈ ਕੇ ਸਥਾਨਕ ਖਾਸੀ ਲੋਕਾਂ ਵੱਲੋਂ ਸਿੱਖਾਂ ਦੀ ਇਸ ਕਲੋਨੀ ਦੇ ਕੁਝ ਘਰਾਂ ’ਤੇ ਹਮਲਾ ਵੀ ਕੀਤਾ ਸੀ, ਜਿਸ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੀ ਮਦਦ ਲਈ ਇੱਕ ਵਫਦ ਭੇਜਿਆ ਸੀ। ਇਸ ਵਫਦ ਦੀ ਰਿਪੋਰਟ ਉਤੇ ਸ਼ੋਮਣੀ ਕਮੇਟੀ ਵੱਲੋਂ ਪ੍ਰਭਾਵਿਤਾਂ ਨੂੰ ਸਹਾਇਤਾ ਸਮੇਤ ਗੁਰਦੁਆਰਾ ਸਾਹਿਬ ਲਈ ਮਾਲੀ ਮੱਦਦ ਵੀ ਦਿੱਤੀ ਗਈ ਸੀ। ਹੁਣ ਮੇਘਾਲਿਆ ਹਾਈ ਕੋਰਟ ਵੱਲੋਂ ਸਿੱਖਾਂ ਨੂੰ ਉਜਾੜਨ ਤੋਂ ਪਹਿਲਾਂ ਹੇਠਲੀ ਅਦਾਲਤ ਵੱਲੋਂ ਸਬੰਧਤ ਕਲੋਨੀ ਨਿਵਾਸੀਆਂ ਦਾ ਮੁਕੰਮਲ ਪੱਖ ਸੁਣਨ ਦਾ ਫੈਸਲਾ ਦਿੱਤਾ ਗਿਆ ਹੈ ਅਤੇ ੳਨੀ ਦੇਰ ਕਲੋਨੀ ਖਾਲੀ ਕਰਵਾਉਣ ’ਤੇ ਵੀ ਰੋਕ ਲਗਾ ਦਿੱਤੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼ਿਲਾਂਗ ਦੇ ਸਿੱਖਾਂ ਨੂੰ ਰਾਹਤ ਮਿਲਣ ਨਾਲ ਉਨ੍ਹਾਂ ਦੇ ਉਜਾੜੇ ਦੀਆਂ ਚਿੰਤਾਵਾਂ ਕੁਝ ਹੱਦ ਤੱਕ ਦੂਰ ਹੋਈਆਂ ਹਨ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਸ਼ਿਲਾਂਗ ਦੇ ਸਿੱਖਾਂ ਦੀ ਮੱਦਦ ਲਈ ਵਚਨਬੱਧ ਰਹੇਗੀ।


