- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਸੌ ਸਾਲ ਪੂਰੇ ਹੋਣ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਸਨਮਾਨਿਤ
ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਦੀ ਸੌ ਸਾਲ ਪੂਰੇ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸਨਮਾਨਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਸਥਾਪਨਾ ਦਿਵਸ ਸਮੇਂ ਤੋਂ ਲੈ ਕੇ ਹੁਣ ਤੱਕ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ ਅਤੇ ਦੇਸ਼ ਵਿਦੇਸ਼ ਅੰਦਰ ਸਿੱਖ ਮਸਲਿਆਂ ਦੀ ਤਰਜ਼ਮਾਨੀ ਕੀਤੀ ਹੈ। ਭਾਵੇਂ ਕਿ ਸਿੱਖ ਸੰਸਥਾ ਨੂੰ ਸਮੇਂ ਸਮੇਂ ਕਈ ਚੁਣੌਤੀਆਂ ਦਾ ਵੀ ਸਾਹਮਣਾ ਕਰਨਾ ਪਿਆ, ਪਰੰਤੂ ਇਨ੍ਹਾਂ ਤੋਂ ਪਾਰ ਹੁੰਦਿਆਂ ਸ਼੍ਰੋਮਣੀ ਕਮੇਟੀ ਨੇ ਸੁਚੱਜੀ ਗੁਰਦੁਆਰਾ ਸੇਵਾ ਸੰਭਾਲ ਦੇ ਨਾਲ-ਨਾਲ ਸਿੱਖ ਸਰੋਕਾਰਾਂ ਦੀ ਪੈਰਵਾਈ ਕਰਦਿਆਂ ਆਪਣਾ ਇਕ ਸਦੀ ਦਾ ਸਫ਼ਰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਣਮੱਤੀ ਸੰਸਥਾ ਦੇ ਇਸ ਸਫ਼ਰ ਵਿਚ ਸਮੇਂ ਸਮੇਂ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਦਾ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦੇ ਸੌ ਸਾਲ ਪੂਰੇ ਹੋਣ ’ਤੇ ਜਿਥੇ ਅੱਜ ਸਾਨੂੰ ਪੂਰਬਲੇ ਸੰਸਥਾਪਕ ਆਗੂਆਂ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ ਹੈ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਮੈਂਬਰਾਂ ਦੀ ਹੌਸਲਾ ਅਫ਼ਜਾਈ ਵੀ ਜ਼ਰੂਰੀ ਹੈ। ਇਸੇ ਤਹਿਤ ਹੀ ਮੈਂਬਰਾਂ ਦਾ ਸਨਮਾਨ ਕੀਤਾ ਗਿਆ ਹੈ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਸ. ਅਲਵਿੰਦਰਪਾਲ ਸਿੰਘ ਪੱਖੋਕੇ ਸਮੇਤ ਸਮੂਹ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।


