- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਣੇ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ ਨੂੰ ਮੈਨੇਜਰ ਸ. ਦੀਨਪੁਰ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ ਦਾ ਅੱਜ ਸ੍ਰੀ ਦਰਬਾਰ ਸਾਹਿਬ ਦੇ ਦਫ਼ਤਰ ਪੁੱਜਣ ’ਤੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਸਮੇਤ ਸਟਾਫ਼ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਵੀ ਕੀਤਾ। ਇਸ ਦੌਰਾਨ ਜਥੇਦਾਰ ਖਾਪੜਖੇੜੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਉਨ੍ਹਾਂ ਨੂੰ ਕੌਮ ਦੀ ਇਹ ਸੇਵਾ ਮਿਲੀ ਹੈ, ਜਿਸ ਨੂੰ ਉਹ ਗੁਰੂ ਸਾਹਿਬ ਦੀ ਭੈ-ਭਾਵਨੀ ਵਿਚ ਰਹਿ ਕੇ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ, ਜਿਸ ਦੇ ਪ੍ਰਬੰਧਕੀ ਫੈਸਲਿਆਂ ਸਬੰਧੀ ਅੰਤ੍ਰਿੰਗ ਕਮੇਟੀ ਦਾ ਹਿੱਸਾ ਬਣਨਾ ਫਖਰ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਕੌਮ ਦੀ ਇਸ ਮਾਣਮੱਤੀ ਸੰਸਥਾ ਦੇ ਇਤਿਹਾਸ, ਰਵਾਇਤਾਂ ਤੇ ਪ੍ਰੰਪਰਾਵਾਂ ਦੀ ਰੌਸ਼ਨੀ ਵਿਚ ਕਾਰਜਸ਼ੀਲ ਰਹਿਣਗੇ। ਇਸ ਮੌਕੇ ਸ. ਜਸਵਿੰਦਰ ਸਿੰਘ ਦੀਨਪੁਰ ਤੋਂ ਇਲਾਵਾ ਡਾ. ਧਰਮਜੀਤ ਸਿੰਘ ਕਾਰਸੇਵਾ ਵਾਲੇ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ ਤੇ ਸ. ਜਗਤਾਰ ਸਿੰਘ ਸ਼ਹੂਰਾ, ਸ. ਦਿਲਰਾਜ ਸਿੰਘ ਗਿੱਲ, ਇੰਚਾਰਜ ਸ. ਮਨਜੀਤ ਸਿੰਘ ਤਲਵੰਡੀ, ਸ. ਰਣਜੀਤ ਸਿੰਘ ਰਾਣਾ ਤੇ ਸ. ਬਲਦੇਵ ਸਿੰਘ ਆਦਿ ਮੌਜੂਦ ਸਨ।


