- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਵੱਲੋਂ 10 ਜੂਨ ਤੋਂ ਸ਼ੁਰੂ ਹੋਣਗੇ ਕੀਰਤਨ ਮੁਕਾਬਲੇ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਨੌਜੁਆਨੀ ਨੂੰ ਗੁਰਬਾਣੀ ਨਾਲ ਜੋੜਨ ਦੇ ਮੰਤਵ ਨਾਲ ਗਾਵਹੁ ਸਚੀ ਬਾਣੀ ਦੀ ਅਗਲੀ ਕੜੀ ਤਹਿਤ ਕੀਰਤਨ ਮੁਕਾਬਲੇ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਾਵਹੁ ਸਚੀ ਬਾਣੀ ਦਾ ਤੀਜਾ ਭਾਗ 10 ਜੂਨ ਤੋਂ ਆਰੰਭ ਹੋਵੇਗਾ। ਇਸ ਤੋਂ ਪਹਿਲਾਂ ਇਨ੍ਹਾਂ ਕੀਰਤਨ ਮੁਕਾਬਲਿਆਂ ਦਾ ਭਾਗ ਪਹਿਲਾ 2016 ਅਤੇ ਭਾਗ ਦੂਜਾ 2017 ਵਿਚ ਸਫਲਤਾ ਪੂਰਵਕ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਜਾ ਰਹੇ ਕੀਰਤਨ ਮੁਕਾਬਲਿਆਂ ਵਿਚ 16 ਤੋਂ 25 ਸਾਲ ਦੀ ਉਮਰ ਤੱਕ ਦੇ ਸਿੱਖ ਪ੍ਰਤੀਯੋਗੀਆਂ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਪਹਿਲਾ ਮੁਕਾਬਲਾ 10 ਜੂਨ ਨੂੰ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰੀਸਰਚ ਵੱਲ੍ਹਾ (ਅੰਮ੍ਰਿਤਸਰ) ਵਿਖੇ ਹੋਵੇਗਾ। ਦੂਸਰਾ ਮੁਕਾਬਲਾ 12 ਜੂਨ ਨੂੰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ (ਬਠਿੰਡਾ), ਤੀਸਰਾ ਮੁਕਾਬਲਾ 15 ਜੂਨ ਨੂੰ ਮਾਤਾ ਸਾਹਿਬ ਕੌਰ ਆਡੀਟੋਰੀਅਮ ਮਾਤਾ ਸੁੰਦਰੀ ਕਾਲਜ ਫਾਰ ਵੂਮੈਨ ਨਵੀਂ ਦਿੱਲੀ ਅਤੇ ਚੌਥਾ ਮੁਕਾਬਲਾ 18 ਜੂਨ ਨੂੰ ਗਿਆਨੀ ਦਿੱਤ ਸਿੰਘ ਆਡੀਟੋਰੀਅਮ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੀਰਤਨ ਮੁਕਾਬਲੇ ਵਿਚ ਪਹਿਲੇ ਨੰਬਰ ’ਤੇ ਆਉਣ ਵਾਲੇ ਪ੍ਰਤੀਯੋਗੀ ਨੂੰ 5 ਲੱਖ ਰੁਪਏ, ਦੂਸਰੇ ਨੰਬਰ ’ਤੇ ਆਉਣ ਵਾਲੇ ਨੂੰ 3 ਲੱਖ ਰੁਪਏ ਅਤੇ ਤੀਸਰੇ ਸਥਾਨ ਵਾਲੇ ਨੂੰ 1 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਦੋ ਹੋਰ ਪ੍ਰਤਿਭਾਸ਼ਾਲੀਆਂ ਨੂੰ 50-50 ਹਜ਼ਾਰ ਰੁਪਏ ਦੇ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਉਕਤ ਸਥਾਨਾਂ ’ਤੇ ਪੁੱਜ ਕੇ ਪ੍ਰਤੀਯੋਗੀ ਮੁਕਾਬਲੇ ਦਾ ਹਿੱਸਾ ਬਣ ਸਕਦੇ ਹਨ।


