- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਉਂਟ ਆਬੂ (ਰਾਜਿਸਥਾਨ) ਵਿਖੇ ਵਿਸ਼ਾਲ ਗੁਰਮਤਿ ਸਮਾਗਮ
ਭਾਈ ਲੌਂਗੋਵਾਲ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਕੀਤੀ ਸ਼ਮੂਲੀਅਤ
ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਉਂਟ ਆਬੂ (ਰਾਜਿਸਥਾਨ) ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਥਾਨਕ ਗੁਰਦੁਆਰਾ ਕਮੇਟੀ ਅਤੇ ਸੰਗਤਾਂ ਦੇ ਸਾਂਝੇ ਉੱਦਮ ਨਾਲ ਹੋਏ ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਹਿਲੇ ਪਾਤਸ਼ਾਹ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕੌਮੀ ਇਕਜੁਟਤਾ ਨਾਲ ਮਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਆਖਿਆ ਕਿ ਇਸ ਇਤਿਹਾਸਕ ਮੌਕੇ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਪ੍ਰਚਾਰਨ ਅਤੇ ਸਿੱਖੀ ਦੀ ਚੜ੍ਹਦੀ ਕਲਾ ਦੇ ਪ੍ਰਗਟਾਅ ਨੂੰ ਦੁਨੀਆਂ ਅੰਦਰ ਹੋਰ ਫੈਲਾਉਣ ਲਈ ਸਾਰਿਆਂ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ। ਭਾਈ ਲੌਂਗੋਵਾਲ ਨੇ ਮਾਉਂਟ ਆਬੂ ਦੀਆਂ ਸੰਗਤਾਂ ਵੱੱਲੋਂ ਗੁਰਮਤਿ ਸਮਾਗਮ ਵਿਚ ਵੱਡੀ ਗਿਣਤੀ ਵਿਚ ਹਾਜ਼ਰੀ ਭਰਨ ਦੀ ਪ੍ਰਸ਼ੰਸਾ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਅਜਿਹੇ ਗੁਰਮਤਿ ਸਮਾਗਮ ਸਮੇਂ ਸਮੇਂ ਕਰਵਾਉਣ ਦੀ ਵਚਨਬਧਤਾ ਪ੍ਰਗਟਾਈ। ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮਾਉਂਟ ਆਬੂ ਵਿਖੇ ਸਥਿਤ ਗੁਰਦੁਆਰਾ ਸਾਹਿਬ ਲਈ 2 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ। ਭਾਈ ਲੌਂਗੋਵਾਲ ਨੇ ਨਵੰਬਰ ਮਹੀਨੇ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋ ਰਹੇ ਸਮਾਗਮਾਂ ਸਮੇਂ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਪ੍ਰੇਰਨਾ ਵੀ ਕੀਤੀ।ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਉਂਟ ਆਬੂ ਦੇ ਪ੍ਰਧਾਨ ਸ. ਨੱਥਾ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਿਕਰਮਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਤੇ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਸ. ਜਗਦੇਵ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੱਖ ਮਿਸ਼ਨ ਗੁਜਰਾਤ ਦੇ ਇੰਚਾਰਜ ਸ. ਪਰਮਜੀਤ ਸਿੰਘ, ਪ੍ਰਚਾਰਕ ਭਾਈ ਸ਼ਿਵਤਾਰ ਸਿੰਘ, ਭਾਈ ਬਲਵੰਤ ਸਿੰਘ ਤੇ ਘੱਟ ਗਿਣਤੀ ਕਮਿਸ਼ਨ ਗੁਜਰਾਤ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਛਾਬੜਾ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਹਰਭਜਨ ਸਿੰਘ ਅਹਿਮਦਾਬਾਦ ਤੇ ਸ. ਦਰਸ਼ਨ ਸਿੰਘ ਪੀ.ਏ. ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।


