- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਕੂਲ ਲਾਇਬ੍ਰੇਰੀਅਨ ਦੀ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ : ਰਮਨ ਬਹਿਲ
ਚੰਡੀਗੜ੍ਹ – ਪੰਜਾਬ ਸਰਕਾਰ ਦੇ ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਵਿੱਚ ਸਕੂਲ ਲਾਇਬ੍ਰੇਰੀਅਨ ਦੀਆਂ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ ਲਈ ਜਾਵੇਗੀ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ। ਚੇਅਰਮੈਨ ਸ੍ਰੀ ਬਹਿਲ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ (ਸੈ.ਸਿ.) ਵਿੱਚ ਸਕੂਲ ਲਾਇਬ੍ਰੇਰੀਅਨ ਦੀਆਂ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ ਲੈਣ ਸਬੰਧੀ ਤਿਆਰੀ ਮੁੰਕਮਲ ਕਰ ਲਈ ਗਈ ਹੈ। ਲਿਖਤੀ ਪ੍ਰੀਖਿਆ ਵਿੱਚ ਸਫਲ ਹੋਣ ਵਾਲੇ ਉਮੀਦਵਾਰਾਂ ਦੇ ਕੌਂਸਲਿੰਗ ਦੌਰਾਨ ਵਿਦਿਅਕ ਦਸਤਾਵੇਜ਼ ਚੈੱਕ ਕਰਨ ਉਪਰੰਤ ਯੋਗ ਪਾਏ ਜਾਣ ਵਾਲੇ ਉਮੀਦਵਾਰਾਂ ਦੀ ਸਿਫਾਰਸ਼ਾਂ ਵਿਭਾਗ ਨੂੰ ਨਿਯਕਤੀ ਪੱਤਰ ਜਾਰੀ ਕਰਨ ਹਿੱਤ ਕਰ ਦਿੱਤੀਆਂ ਜਾਣਗੀਆਂ।ਸ੍ਰੀ ਬਹਿਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੋਜਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਪ੍ਰੀਖਿਆ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਲਈ ਜਾਵੇਗੀ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।


