- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਤਿਆ ਪਾਲ ਮਲਿਕ ਬਣੇ ਜੰਮੂ ਕਸ਼ਮੀਰ ਦੇ ਰਾਜਪਾਲ; ਆਰੀਆ ਹਰਿਆਣਾ ਦੇ
ਨਵੀਂ ਦਿੱਲੀ – ਬਿਹਾਰ ਦੇ ਰਾਜਪਾਲ ਸਤਿਆ ਪਾਲ ਮਲਿਕ ਨੂੰ ਜੰਮੂ ਕਸ਼ਮੀਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ ਅਤੇ ਉਹ ਐਨ.ਐਨ. ਵੋਹਰਾ ਦੀ ਥਾਂ ਲੈਣਗੇ। ਇਹ ਜਾਣਕਾਰੀ ਰਾਸ਼ਟਰਪਤੀ ਭਵਨ ਵੱਲੋਂ ਜਾਰੀ ਸੂਚਨਾ ਵਿੱਚ ਦਿੱਤੀ ਗਈ। ਸੀਨੀਅਰ ਭਾਜਪਾ ਆਗੂ ਲਾਲ ਜੀ ਟੰਡਨ ਨੂੰ ਬਿਹਾਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ ਅਤੇ ਸਤਿਆਦੇਵ ਨਰਾਇਣ ਆਰੀਆ ਹਰਿਆਣਾ ਦੇ ਨਵੇਂ ਰਾਜਪਾਲ ਹੋਣਗੇ। ਬੇਬੀ ਰਾਣੀ ਮੌਰਿਆ ਉੱਤਰਾਖੰਡ ਦੇ ਨਵੇਂ ਰਾਜਪਾਲ ਹੋਣਗੇ। ਹਰਿਆਣਾ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਨੂੰ ਤਿ੍ਪੁਰਾ ਤਬਦੀਲ ਕੀਤਾ ਗਿਆ ਹੈ। ਇਸੇ ਤਰ੍ਹਾਂ ਤਿ੍ਪੁਰਾ ਦੇ ਰਾਜਪਾਲ ਤਥਾਗਤ ਰੌਇ ਨੂੰ ਮੇਘਾਲਿਆ ਦਾ ਰਾਜਪਾਲ ਲਾਇਆ ਗਿਆ ਹੈ। ਮੇਘਾਲਿਆ ਦੇ ਰਾਜਪਾਲ ਗੰਗਾ ਪ੍ਰਸਾਦ ਨੂੰ ਸਿੱਕਮ ਤਬਦੀਲ ਕੀਤਾ ਗਿਆ ਹੈ।


