- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਤਿੰਦਰ ਪਾਲ ਸਿੰਘ ਗਿੱਲ ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ – ਸਤਿੰਦਰਪਾਲ ਸਿੰਘ ਗਿੱਲ ਨੇ ਅੱਜ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ, ਪੰਜਾਬ ਵਿਸ਼ਾਲ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਅਤੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਰਵਿੰਦਰ ਸਿੰਘ ਪਾਲੀ ਦੀ ਮੌਜੂਦਗੀ ਵਿੱਚ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ।ਚੇਅਰਮੈਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਉਨ੍ਹਾਂ ‘ਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ ਅਤੇ ਸੌਂਪੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦਾ ਅਹਿਦ ਲਿਆ। ਜ਼ਿਕਰਯੋਗ ਹੈ ਕਿ ਸਤਿੰਦਰਪਾਲ ਸਿੰਘ ਗਿੱਲ ਲੁਧਿਆਣਾ ਦੇ ਰਹਿਣ ਵਾਲੇ ਹਨ ਅਤੇ ਸਾਬਕਾ ਮੰਤਰੀ ਜਗਦੇਵ ਸਿੰਘ ਤਾਜਪੁਰੀ ਦੇ ਸਪੁੱਤਰ ਹਨ। ਉਹਨਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਯੂਥ ਕਾਂਗਰਸ ਦੇ ਉਪ ਪ੍ਰਧਾਨ ਵਜੋਂ ਸੇਵਾ ਨਿਭਾਈ। ਇਸ ਤੋਂ ਇਲਾਵਾ ਉਹ ਦੁੱਧ ਉਤਪਾਦਕ ਸਹਿਕਾਰੀ ਸੁਸਾਇਟੀ, ਤਾਜਪੁਰ ਦੇ ਪ੍ਰਧਾਨ ਅਤੇ ਰੋਲਰਜ਼ ਫਲੋਰ ਮਿੱਲ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਵੀ ਰਹੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਮੇਜਰ (ਸੇਵਾਮੁਕਤ) ਅਮਰਦੀਪ ਸਿੰਘ ਨੱਤ, ਵਿਧਾਇਕ ਰਾਜਿੰਦਰ ਸਿੰਘ ਸਮਾਣਾ ਅਤੇ ਰਾਕੇਸ਼ ਪਾਂਡੇ, ਚੇਅਰਮੈਨ ਪੀ.ਏ.ਡੀ.ਬੀ ਕਮਲਦੀਪ ਸਿੰਘ ਸੈਣੀ, ਸਤਵਿੰਦਰ ਕੌਰ ਬਿੱਟੀ, ਚੇਅਰਮੈਨ ਸੁਧਾਰ ਟਰੱਸਟ ਖੰਨਾ ਗੁਰਮਿੰਦਰ ਸਿੰਘ, ਚੇਅਰਮੈਨ ਪਲੈਨਿੰਗ ਐਂਡ ਕੋਆਰਡੀਨੇਸ਼ਨ ਪੀਪੀਸੀਸੀ ਹਿਰਦਿਆਪਾਲ ਸਿੰਘ, ਮੁੱਖ ਮੰਤਰੀ ਦੇ ਓਐਸਡੀ ਦਮਨਜੀਤ ਸਿੰਘ ਮੋਹੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵਨੀਤ ਸਿੰਘ ਗਿੱਲ ਵੀ ਮੌਜੂਦ ਸਨ।


