- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਨੌਰ ’ਚ ਸਿੱਖ ਨੌਜਵਾਨਾਂ ਦੀ ਪੁਲਿਸ ਵੱਲੋਂ ਕੁੱਟਮਾਰ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ
ਸਰਕਾਰ ਦੋਸ਼ੀਆਂ ਖਿਲਾਫ ਕਰੇ ਸਖਤ ਕਾਰਵਾਈ : ਭਾਈ ਲੌਂਗੋਵਾਲ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਟਿਆਲਾ ਦੇ ਸਨੌਰ ਵਿਚ ਸਿੱਖ ਨੌਜਵਾਨਾਂ ਦੀ ਪੁਲਿਸ ਵੱਲੋਂ ਕੀਤੀ ਗਈ ਕੁੱਟਮਾਰ ਦਾ ਸਖਤ ਨੋਟਿਸ ਲਿਆ ਹੈ। ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇੱਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸਾਹਿਬ ਜਾ ਰਹੇ ਸਿੱਖ ਨੌਜਵਾਨਾਂ ਨੂੰ ਬਿਨ੍ਹਾਂ ਕਾਰਨ ਤੰਗ ਪ੍ਰੇਸ਼ਾਨ ਕਰਨਾ ਅਤੇ ਬੇਰਹਿਮੀ ਨਾਲ ਕੁੱਟਣਾ ਮਨੁੱਖੀ ਅਧਿਕਾਰਾਂ ਦਾ ਘਾਣ ਹੈ ਅਤੇ ਇਸ ਘਟਨਾ ਦੇ ਦੋਸ਼ੀ ਪੁਲਿਸ ਮੁਲਾਜਮ ਬਖਸ਼ੇ ਨਹੀਂ ਜਾਣੇ ਚਾਹੀਦੇ। ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਸੇਵਾ ਲਈ ਹੈ ਨਾ ਕਿ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਲਈ। ਉਨ੍ਹਾਂ ਕਿਹਾ ਕਿ ਕਿਸੇ ਵੀ ਮਸਲੇ ਵਿਚ ਕੁਟਮਾਰ ਬਿਲਕੁਲ ਗਲਤ ਗੱਲ ਹੈ ਅਤੇ ਪੁਲਿਸ ਮੁਲਾਜਮਾਂ ਨੇ ਅਜਿਹਾ ਕਰਕੇ ਪੁਲਿਸ ਦੇ ਲੋਕਾਂ ਦੀ ਸੇਵਾ ਵਾਲੇ ਅਕਸ ਨੂੰ ਦਾਗਦਾਰ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਭਾਵੇਂ ਇਸ ਦੇ ਦੋਸ਼ੀ ਮੁਲਾਜਮ ਏਐਸਆਈ ਨੂੰ ਮੁਅੱਤਲ ਕਰ ਦਿੱਤਾ ਹੈ ਪਰ ਇਹ ਕਾਫੀ ਨਹੀਂ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀ ਪੁਲਿਸ ਮੁਲਾਜਮਾਂ ’ਤੇ ਸਖਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਨੌਜਵਾਨਾਂ ਨੂੰ ਇਨਸਾਫ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤ ਨੌਜਵਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਦੀ ਹਰ ਤਰ੍ਹਾਂ ਦੀ ਮੱਦਦ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਝਾਰਖੰਡ ਵਿਚ ਇਕ ਪੰਜਾਬੀ ਟਰੱਕ ਡਰਾਇਵਰ ਸ. ਜੋਗਾ ਸਿੰਘ ਨੂੰ ਨਕਸਲੀਆਂ ਵੱਲੋਂ ਮਾਰ ਦੇਣ ਅਤੇ ਉਸ ਦੇ ਟਰੱਕ ਨੂੰ ਅੱਗ ਲਗਾ ਕੇ ਸਾੜਨ ਦੀ ਵੀ ਨਿੰਦਾ ਕੀਤੀ ਹੈ।


