- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਰਕਾਰੀ ਹਸਪਤਾਲਾਂ ‘ਚ ਮੁਫ਼ਤ ਦਵਾਈਆਂ ਦੇਣ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਬਲਬੀਰ ਸਿੰਘ ਸਿੱਧੂ
ਚੰਡੀਗੜ੍ਹ – ਸਿਹਤ ਵਿਭਾਗ ਵੱਲੋਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਰ ਕਿਸਮ ਦੀਆਂ ਮੁਫ਼ਤ ਦਵਾਈਆਂ ਦੀ ਢੁਕਵੀਂ ਉਪਲੱਬਤਾ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਜ਼ਰੂਰੀ ਦਵਾਈਆਂ ਲੈਣ ਲਈ ਭੱਜ ਦੌੜ ਨਾ ਕਰਨੀ ਪਵੇ ਤੇ ਉਹਨਾਂ ਨੂੰ ਪ੍ਰਾਈਵੇਟ ਡਰੱਗ ਸਟੋਰਾਂ ਤੋਂ ਦਵਾਈਆਂ ਖਰੀਦਣ ਲਈ ਪੈਸੇ ਨਾ ਖਰਚਣੇ ਪੈਣ। ਮਿਆਰੀ ਦਵਾਈਆਂ ਅਤੇ ਇਲਾਜ ਮੁਹੱਈਆ ਕਰਵਾਉਣ ਵਿੱਚ ਕਿਸੇ ਵੀ ਤਰਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਮੇਰਾ ਮੁੱਖ ਏਜੰਡਾ ਹੈ ਕਿ ਸੂਬੇ ਦੇ ਵਸਨੀਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਕਤ ਪ੍ਰਗਟਾਵਾ ਸ. ਬਲਬੀਰ ਸਿੰਘ ਸਿੱਧੂ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਸਿਹਤ ਵਿਭਾਗ ਦੇ ਸਾਰੇ ਵਿੰਗਾਂ ਦੇ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਮੰਤਰੀ ਨੇ ਕਿਹਾ, ”ਮਾਨਸੂਨ ਆਉਣ ਵਾਲਾ ਹੈ, ਇਸ ਲਈ ਮੈਂ ਸਮੂਹ ਉੱਚ ਅਧਿਕਾਰੀਆਂ ਨੂੰ ਬੇਨਤੀ ਕਰਦਾ ਹਾਂ ਕਿ ਸੂਬੇ ਦੇ ਵਸਨੀਕਾਂ ਨੂੰ ਸਮਰਪਿਤ ਭਾਵਨਾ ਨਾਲ ਸੇਵਾਵਾਂ ਦੇਣ ਲਈ ਤਿਆਰ ਰਹਿਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਟਾਲਿਆ ਜਾ ਸਕੇ।


