- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਰੀਫ਼ ਦੇ ਪੁੱਤਰਾਂ ਖ਼ਿਲਾਫ਼ ਰੈੱਡ ਕਾਰਨਰ ਨੋੋਟਿਸ ਜਾਰੀ ਕਰਵਾਉਣ ਦੀ ਚਾਰਾਜੋਈ ਸ਼ੁਰੂ
ਇਸਲਾਮਾਬਾਦ – ਭ੍ਰਿਸ਼ਟਾਚਾਰ ਖ਼ਿਲਾਫ਼ ਸਿਰਮੌਰ ਪਾਕਿਸਤਾਨੀ ਅਦਾਰੇ (ਨੈਬ) ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਨਜ਼ਰਬੰਦ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਪੁੱਤਰਾਂ ਹਸਨ ਤੇ ਹੁਸੈਨ ਸ਼ਰੀਫ਼ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ਲਈ ਇੰਟਰਪੋਲ ਕੋਲ ਪਹੁੰਚ ਕੀਤੀ ਹੈ। ਸੁਪਰੀਮ ਕੋਰਟ ਦੇ 28 ਜੁਲਾਈ 2017 ਦੇ ਫ਼ੈਸਲੇ ਦੇ ਮੱਦੇਨਜ਼ਰ ਸ਼ਰੀਫ਼ ਦੇ ਦੋਵੇਂ ਪੁੱਤਰਾਂ ਵੱਲੋਂ ਉਨ੍ਹਾਂ ਖ਼ਿਲਾਫ਼ ਦਾਇਰ ਤਿੰਨ ਕੇਸਾਂ ਵਿੱਚ ਪੇਸ਼ ਨਾ ਹੋਣ ਤੋਂ ਬਾਅਦ ਉਨ੍ਹਾਂ ਨੂੰ ਇਹਤਸਾਬ ਅਦਾਲਤ ਵੱਲੋਂ ਭਗੌੜੇ ਕਰਾਰ ਦੇ ਦਿੱਤਾ ਗਿਆ ਸੀ। ‘ਦਿ ਐਕਸਪ੍ਰੈਸ ਟ੍ਰਿਬਿਊਨ’ ਦੀ ਰਿਪੋਰਟ ਮੁਤਾਬਕ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ਦਾ ਫ਼ੈਸਲਾ ਉਦੋਂ ਲਿਆ ਗਿਆ ਜਦੋਂ ਕੌਮੀ ਇਹਤਸਾਬ ਬਿਊਰੋ ਦੇ ਚੇਅਰਮੈਨ ਜਸਟਿਸ ਸੇਵਾਮੁਕਤ ਜਾਵੇਦ ਇਕਬਾਲ ਨੇ ਗ੍ਰਹਿ ਮੰਤਰਾਲੇ ਨੂੰ ਆਖਿਆ ਕਿ ਹਸਨ ਤੇ ਹੁਸੈਨ ਨੂੰ ਵਾਪਸ ਲਿਆਉਣ ਲਈ ਕਾਰਵਾਈ ਸ਼ੁਰੂ ਕੀਤੀ ਜਾਵੇ ਜੋ ਲੰਡਨ ਵਿੱਚ ਰਹਿ ਕੇ ਆਪਣੀ ਬਿਮਾਰ ਮਾਂ ਕੁਲਸੂਮ ਨਵਾਜ਼ ਦਾ ਇਲਾਜ ਕਰਵਾ ਰਹੇ ਹਨ। ਰਿਪੋਰਟ ਵਿੱਚ ਸੂਤਰਾਂ ਦੇ ਹਵਾਲੇ ਨਾਲ ਲਿਖਿਆ ਗਿਆ ਹੈ ਕਿ ਕੌਮੀ ਜਾਂਚ ਏਜੰਸੀ (ਐਫਆਈਏ) ਨੇ ਫਰਾਂਸ ਵਿੱਚ ਇੰਟਰਪੋਲ ਦੇ ਸਦਰ ਮੁਕਾਮ ਵਿੱਚ ਇਕ ਅਰਜ਼ੀ ਦਾਖ਼ਲ ਕਰਵਾਈ ਹੈ ਜਿਸ ਵਿੱਚ ਹਸਨ ਤੇ ਹੁਸੈਨ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਬੇਨਤੀ ਕੀਤੀ ਗਈ ਹੈ।ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਹਸਨ ਤੇ ਹੁਸੈਨ ਪਾਕਿਸਤਾਨ ਵਿੱਚ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਸੁਣਵਾਈ ਵਿੱਚ ਲੋੜੀਂਦੇ ਹਨ ਤੇ ਅਦਾਲਤ ਵੱਲੋਂ ਉਨ੍ਹਾਂ ਖ਼ਿਲਾਫ਼ ਸਥਾਈ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ।


