- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਇਨਾ ਨੇਹਵਾਲ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ
ਨਾਨਚਿੰਗ – ਸਾਬਕਾ ਉਪ ਜੇਤੂ ਅਤੇ ਦਸਵਾਂ ਦਰਜਾ ਪ੍ਰਾਪਤ ਸਾਇਨਾ ਨੇਹਵਾਲ ਆਪਣੀ ਪੁਰਾਣੀ ਵਿਰੋਧੀ ਅਤੇ ਦੋ ਵਾਰ ਦੀ ਚੈਂਪੀਅਨ ਸਪੇਨ ਦੀ ਕੈਰੋਲੀਨਾ ਮਾਰਿਨ ਦੀ ਚੁਣੌਤੀ ਪਾਰ ਨਹੀਂ ਕਰ ਸਕੀ ਅਤੇ ਅੱਜ ਇੱਥੇ ਕੁਆਰਟਰ ਫਾਈਨਲ ਮੁਕਾਬਲੇ ਵਿੱਚ ਹਾਰ ਕੇ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਤੋਂ ਬਾਹਰ ਹੋ ਗਈ। ਟੂਰਨਾਮੈਂਟ ਵਿੱਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰ ਰਹੀ ਸਾਇਨਾ ਅਤੇ ਸਤਵਾਂ ਦਰਜਾ ਪ੍ਰਾਪਤ ਮੈਰੀਨ ਵਿਚਾਲੇ ਇਹ ਮੁਕਾਬਲਾ ਪੂਰੀ ਤਰ੍ਹਾਂ ਇਕਪਾਸੜ ਰਿਹਾ। ਮਾਰਿਨ ਨੇ ਸਾਇਨਾ ਖ਼ਿਲਾਫ਼ ਸਿਰਫ਼ 31 ਮਿੰਟ ਵਿੱਚ 21-6, 21-11 ਨਾਲ ਜਿੱਤ ਦਰਜ ਕੀਤੀ। ਇਸ ਹਾਰ ਮਗਰੋਂ ਸਾਇਨਾ ਦਾ ਮਾਰਿਨ ਖ਼ਿਲਾਫ਼ 5-5 ਦਾ ਕਰੀਅਰ ਰਿਕਾਰਡ ਹੋ ਗਿਆ ਹੈ। ਦੋਵਾਂ ਵਿਚਾਲੇ ਆਖ਼ਰੀ ਵਾਰ ਟੱਕਰ ਪਿਛਲੇ ਸਾਲ ਅਕਤੂਬਰ ਦੌਰਾਨ ਡੈਨਮਾਰਕ ਵਿੱਚ ਹੋਈ ਸੀ, ਜਿੱਥੇ ਸਾਇਨਾ ਨੇ ਜਿੱਤ ਦਰਜ ਕੀਤੀ ਸੀ। ਮਿਕਸਡ ਡਬਲਜ਼ ਵਿੱਚ ਅਸ਼ਵਨੀ ਪੋਨੱਪਾ ਅਤੇ ਸਾਤਵਿਕ ਸਾਈਰਾਜ ਰੰਕੀਰੈਡੀ ਦੀ ਜੋੜੀ ਨੂੰ ਵੀ ਆਖ਼ਰੀ ਅੱਠ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਸੀਨੀਅਰ ਦਰਜਾ ਪ੍ਰਾਪਤ ਝੇਂਗ ਸਿਵੇਈ ਅਤੇ ਹੁਆਂਗ ਯਾਕਿਯੋਂਗ ਦੀ ਚੀਨੀ ਜੋੜੀ ਨੇ ਭਾਰਤੀ ਜੋੜੀ ਨੂੰ ਸਿਰਫ਼ 36 ਮਿੰਟ ਵਿੱਚ 17-21, 10-21 ਨਾਲ ਹਾਰ ਕੇ ਆਖ਼ਰੀ ਚਾਰ ਵਿੱਚ ਥਾਂ ਬਣਾ ਲਈ।


