- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਕਿਬ ਦੇ ਸੈਂਕੜੇ ਨਾਲ ਬੰਗਲਾਦੇਸ਼ ਜੇਤੂ
ਟਾਉਂਟਨ – ਸਾਕਿਬ ਅਲ ਹਸਨ ਦੇ ਲਗਾਤਾਰ ਦੂਜੇ ਸੈਂਕੜੇ ਤੇ ਲਿਟਨ ਦਾਸ ਨਾਲ ਉਹਦੀ ਸੈਂਕੜੇ ਵਾਲੀ ਭਾਈਵਾਲੀ ਦੀ ਬਦੌਲਤ ਬੰਗਲਾਦੇਸ਼ ਨੇ ਆਈਸੀਸੀ ਕ੍ਰਿਕਟ ਵਿਸ਼ਵ ਕੱਪ ਦੇ ਲੀਗ ਮੈਚ ਵਿੱਚ ਅੱਜ ਇਥੇ ਵੈਸਟਇੰਡੀਜ਼ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਬੰਗਲਾਦੇਸ਼ ਨੇ ਸੈਮੀ ਫਾਈਨਲ ਵਿੱਚ ਦਾਖ਼ਲੇ ਦੀਆਂ ਉਮੀਦਾਂ ਨੂੰ ਬਰਕਰਾਰ ਰੱਖਿਆ ਹੈ। ਵਿੰਡੀਜ਼ ਖ਼ਿਲਾਫ਼ ਬੰਗਲਾਦੇਸ਼ ਦੀ ਇਕ ਰੋਜ਼ਾ ਕ੍ਰਿਕਟ ਵਿੱਚ ਲਗਾਤਾਰ ਪੰਜਵੀਂ ਜਿੱਤ ਹੈ। ਵੈਸਟ ਇੰਡੀਜ਼ ਵੱਲੋਂ ਦਿੱਤੇ 322 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਸਾਕਿਬ ਨੇ 99 ਗੇਂਦਾਂ ਵਿੱਚ 16 ਚੌਕਿਆਂ ਦੀ ਮਦਦ ਨਾਲ ਨਾਬਾਦ 124 ਦੌੜਾਂ ਦੀ ਪਾਰੀ ਖੇਡਣ ਤੋਂ ਇਲਾਵਾ ਲਿਟਨ ਦਾਸ ਨਾਬਾਦ (94) ਨਾਲ ਚੌਥੇ ਵਿਕਟ ਲਈ 189 ਦੌੜਾਂ ਦੀ ਨਾਬਾਦ ਭਾਈਵਾਲੀ ਕੀਤੀ। ਬੰਗਲਾਦੇਸ਼ ਨੇ 41.3 ਓਵਰਾਂ ਵਿੱਚ ਤਿੰਨ ਵਿਕਟਾਂ ਦੇ ਨੁਕਸਾਨ ਨਾਲ 322 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ। ਵਿੰਡੀਜ਼ ਲਈ ਆਂਦਰੇ ਰਸਲ ਤੇ ਓਸ਼ਾਨੇ ਥੌਮਸ ਨੇ ਇਕ ਇਕ ਵਿਕਟ ਲਈ। ਅੱਜ ਦੀ ਜਿੱਤ ਨਾਲ ਬੰਗਲਾਦੇਸ਼ ਦੇ ਪੰਜ ਮੈਚਾਂ ਵਿੱਚ ਦੋ ਜਿੱਤਾਂ, ਦੋ ਹਾਰਾਂ ਤੇ ਇਕ ਮੈਚ ਦੇ ਅੰਕ ਵੰਡੇ ਜਾਣ ਨਾਲ ਪੰਜ ਅੰਕ ਹਨ।ਬਿਹਤਰੀਨ ਲੈਅ ਵਿੱਚ ਚੱਲ ਰਹੇ ਸ਼ਾਈ ਹੋਪ ਚਾਰ ਦੌੜਾਂ ਨਾਲ ਸੈਂਕੜੇ ਤੋਂ ਖੁੰਝ ਗਿਆ, ਪਰ ਉਸ ਦੀ ਅਗਵਾਈ ਵਿੱਚ ਬੱਲੇਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਵੈਸਟ ਇੰਡੀਜ਼ ਨੇ ਬੰਗਲਾਦੇਸ਼ ਖ਼ਿਲਾਫ਼ ਆਈਸੀਸੀ ਕ੍ਰਿਕਟ ਵਿਸ਼ਵ ਕੱਪ ਦੇ ਲੀਗ ਮੈਚ ਵਿੱਚ ਅੱਜ ਇੱਥੇ ਅੱਠ ਵਿਕਟਾਂ ’ਤੇ 321 ਦੌੜਾਂ ਬਣਾਈਆਂ।


