- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਜਨ ਭਾਨਵਾਲ ਨੇ ਸੋਨ ਤਗ਼ਮਾ ਜਿੱਤਿਆ
ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਦੋ ਤਗ਼ਮੇ ਜੇਤੂ ਇਕਲੌਤੇ ਭਾਰਤੀ ਸਾਜਨ ਭਾਨਵਾਲ ਨੇ ਐਤਵਾਰ ਨੂੰ ਇੱਥੇ ਖ਼ਤਮ ਹੋਈ ਉਮਰ ਵਰਗ ਕੌਮੀ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਖ਼ਿਤਾਬ ਜਿੱਤ ਕੇ ਅੰਡਰ-23 ਵਿਸ਼ਵ ਚੈਂਪੀਅਨਸ਼ਿਪ ਲਈ ਭਾਰਤ ਦੀ ਗ੍ਰੀਕੋ ਰੋਮਨ ਟੀਮ ਵਿੱਚ ਥਾਂ ਬਣਾਈ। ਟੀਮ ਚੈਂਪੀਅਨਸ਼ਿਪ ਵਿੱਚ ਤੀਜੇ ਸਥਾਨ ’ਤੇ ਰਹੇ ਹਰਿਆਣਾ ਲਈ ਸਜਨ ਨੇ 77 ਕਿਲੋ ਅੰਡਰ-23 ਕੌਮੀ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤਿਆ। ਸੈਨਾ ਸਪੋਰਟਸ ਕੰਟਰੋਲ ਬੋਰਡ (ਐੱਸਐੱਸਸੀਬੀ) ਦੀ ਟੀਮ ਨੇ ਚਾਰ ਸੋਨੇ, ਦੋ ਚਾਂਦੀ ਅਤੇ ਤਿੰਨ ਕਾਂਸੀ ਦੇ ਤਗ਼ਮੇ ਨਾਲ ਟੀਮ ਚੈਂਪੀਅਨਸ਼ਿਪ ਜਿੱਤੀ। ਅਰਜੁਨ (55 ਕਿਲੋ), ਰਜੀਤ (63 ਕਿਲੋ), ਰਾਹੁਲ (72 ਕਿਲੋ) ਅਤੇ ਦੀਪਕ (130 ਕਿਲੋ) ਨੇ ਸੈਨਾ ਲਈ ਸੋਨ ਤਗ਼ਮੇ ਜਿੱਤੇ।


