- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਬਕਾ ਲੋਕਸਭਾ ਸਪੀਕਰ ਸੋਮਨਾਥ ਚੈਟਰਜੀ ਨਹੀਂ ਰਹੇ
ਕੋਲਕਾਤਾ – ਸਾਬਕਾ ਲੋਕਸਭਾ ਸਪੀਕਰ ਸੋਮਨਾਥ ਚੈਟਰਜੀ ਦਾ ਕੋਲਕਾਤਾ ’ਚ 89 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਸਨ। ਉਨ੍ਹਾਂ ਨੂੰ ਕਿਡਨੀ ਦੀ ਸਮਸਿਆ ਕਾਰਨ 10 ਅਗਸਤ ਨੂੰ ਮੁੜ ਕੋਲਕਾਤਾ ਦੇ ਇਕ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ।ਉਨ੍ਹਾਂ ਦੀ ਖਰਾਬ ਸਿਹਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਵੈਂਟੀਲੇਅਰ ‘ਤੇ ਰਖਿਆ ਹੋਇਆ ਸੀ।ਸਾਬਕਾ ਸੰਸਦ ਮੈਂਬਰ ਦੇ ਦਿਹਾਂਤ ‘ਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ, ਦਿਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਕਈ ਉਘੇ ਆਗੂਆਂ ਨੇ ਦੁਖ ਪ੍ਰਗਟ ਕੀਤਾ ਹੈ।ਮੋਦੀ ਨੇ ਕਿਹਾ ਕਿ ਸੋਮਨਾਥ ਚੈਟਰਜੀ ਰਾਜਨੀਤੀ ਦੇ ਨੇਤਾ ਸਨ। ਬੀਤੀ 28 ਜੂਨ ਨੂੰ ਸੋਮਨਾਥ ਚੈਟਰਜੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।ਉਹ 2004-2009 ਤਕ ਲੋਕਸਭਾ ਦੇ ਸਪੀਕਰ ਰਹੇ।ਉਹ 10 ਵਾਰ ਲੋਕਸਭਾ ‘ਚ ਸੰਸਦ ਮੈਂਬਰ ਵੀ ਰਹੇ। ਚੈਟਰਜੀ 1971 ‘ਚ ਪਹਿਲੀ ਵਾਰ ਸੰਸਦ ਮੈਂਬਰ ਚੁਣੇ ਗਏ ਸਨ।ਉਨ੍ਹਾਂ ਦੇ ਸਰੀਰ ਨੂੰ ਐਸਐਸਕੇਐਮ ਮੈਡੀਕਲ ਕਲਾਜ ਅਤੇ ਹਸਪਤਾਲ ਨੂੰ ਖੋਜ ਲਈ ਪਰਿਵਾਰ ਵੱਲੋਂ ਦਾਨ ਕੀਤਾ ਗਿਆ ਹੈ।


