- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਬਾਲ ਦਿਵਸ ਨਾਲ ਤੁਲਨਾ ਕਰਨ ਲਈ ਭਾਈ ਲੋਂਗੋਵਾਲ ਸਿੱਖ ਪੰਥ ਅਤੇ ਕੌਮ ਤੋਂ ਮੰਗੇ ਮਾਫ਼ੀ: ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਬਾਲ ਦਿਵਸ ਨਾਲ ਤੁਲਨਾ ਕਰਦੇ ਸਾਂਝੇ ਤੌਰ ਤੇ ਮਨਾਉਣ ਦੇ ਸੰਬੰਧ ਵਿੱਚ ਦਿੱਤੇ ਬਿਆਨ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਲ ਦਿਵਸ ਜੋ ਇੱਕ ਖੁਸ਼ੀ ਦਾ ਪ੍ਰਤੀਕ ਹੈ ਅਤੇ ਇਹ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਮਨਾਇਆ ਜਾਂਦਾ ਹੈ, ਜੋ ਹੁਣ ਇਸ ਦੁਨੀਆਂ ਵਿੱਚ ਨਹੀਂ ਰਹੇ ਅਤੇ ਸਹਿਬਜ਼ਾਦਿਆਂ ਦੀ ਸ਼ਹੀਦੀ ਜੋ ਸਿੱਖ ਧਰਮ ਲੲੀ ਲਾਸਾਨੀ ਸ਼ਹਾਦਤ ਭਰਿਆ ਇਤਿਹਾਸ ਹੈ ਜਿਸਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਸਦਾ ਲਈ ਹੈ ਜਿਸ ਦੀ ਤੁਲਨਾ ਬਾਲ ਦਿਵਸ ਨਾਲ ਨਹੀਂ ਕੀਤੀ ਜਾ ਸਕਦੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਅਜਿਹਾ ਬਿਆਨ ਦੇਣ ਨਾਲ ਸਿੱਖ ਕੌਮ ਵਿੱਚ ਭਾਰੀ ਰੋਸ ਹੈ । ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਅਜਿਹੇ ਮੰਦਭਾਗੇ ਬਿਆਨ ਦੇਣ ਲਈ ਸਮੂਚੇ ਸਿੱਖ ਪੰਥ ਅਤੇ ਕੌਮ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ।


