- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿਡਨੀ ‘ਚ ਮਿੰਨੀ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਔਰਤ ਸਮੇਤ 3 ਬੱਚੇ ਜ਼ਖਮੀ
ਸਿਡਨੀ – ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ‘ਚ ਬੁੱਧਵਾਰ ਦੀ ਸਵੇਰ ਨੂੰ ਇਕ ਮਿੰਨੀ ਵੈਨ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਦੋਹਾਂ ਵਾਹਨਾਂ ‘ਚ ਸਵਾਰ ਲੋਕ ਜ਼ਖਮੀ ਹੋ ਗਏ। ਐਮਰਜੈਂਸੀ ਸੇਵਾ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਸਮੇਂ ਅਨੁਸਾਰ ਸਵੇਰੇ 8.30 ਵਜੇ ਹਾਦਸੇ ਦੀ ਸੂਚਨਾ ਮਿਲੀ। ਇਹ ਹਾਦਸਾ ਦੱਖਣੀ ਸਿਡਨੀ ਦੇ ਪੀਕਹਸਟ ‘ਚ ਵਾਪਰਿਆ। ਅਧਿਕਾਰੀਆਂ ਨੇ ਦੱਸਿਆ ਕਿ ਦੋਹਾਂ ਵਾਹਨਾਂ ਦੀ ਟੱਕਰ ਕਾਰਨ ਹੋਰ ਵਾਹਨਾਂ ਦੀ ਵੀ ਆਪਸ ‘ਚ ਟੱਕਰ ਹੋ ਗਈ। ਅਧਿਕਾਰੀਆਂ ਮੁਤਾਬਕ ਮਿੰਨੀ ਵੈਨ ਨੂੰ ਔਰਤ ਡਰਾਈਵ ਕਰ ਰਹੀ ਸੀ, ਜਿਸ ‘ਚ 3 ਬੱਚੇ ਸਵਾਰ ਸਨ। ਟੱਕਰ ਇੰਨੀ ਭਿਆਨਕ ਸੀ ਕਿ ਮਿੰਨੀ ਵੈਨ ‘ਚ ਔਰਤ ਫਸ ਗਈ, ਜਿਸ ਨੂੰ ਐਮਰਜੈਂਸੀ ਅਧਿਕਾਰੀਆਂ ਨੇ ਬਾਹਰ ਕੱਢਿਆ। ਇਸੇ ਵਾਹਨ ‘ਚ ਸਵਾਰ 3 ਬੱਚੇ ਵੀ ਜ਼ਖਮੀ ਹੋ ਗਏ, ਜਿਨ੍ਹਾਂ ਦੇ ਹੱਥ ਮਾਮੂਲੀ ਰੂਪ ਨਾਲ ਕੱਟੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਕਾਰ ‘ਚ ਸਵਾਰ ਦੋ ਲੋਕਾਂ ਨੂੰ ਹਲਕੀਆਂ ਸੱਟਾਂ ਲੱਗੀਆਂ ਹਨ, ਜਿਨ੍ਹਾਂ ਦਾ ਹਾਦਸੇ ਵਾਲੀ ਥਾਂ ‘ਤੇ ਇਲਾਜ ਕੀਤਾ ਗਿਆ ਅਤੇ ਫਿਰ ਹਸਪਤਾਲ ਪਹੁੰਚਾਇਆ ਗਿਆ। ਹਾਦਸੇ ਵਾਲੀ ਥਾਂ ‘ਤੇ 6 ਐਂਬੂਲੈਂਸ ਪੁੱਜੀਆਂ। ਐਂਬੂਲੈਂਸ ਬੁਲਾਰੇ ਨੇ ਕਿਹਾ ਕਿ ਵੈਨ ਸਵਾਰ ਜ਼ਖਮੀਆਂ ਨੂੰ ਸਥਾਨਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।


