ਸਿਹਤ ਵਿੱਚ ਸੁਧਾਰ ਮਗਰੋਂ ਨਵਾਜ਼ ਸ਼ਰੀਫ ਵਾਪਸ ਭੇਜੇ ਗਏ ਜੇਲ

ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਪੀ.ਐਮ ਨਵਾਜ਼ ਸ਼ਰੀਫ ਦੀ ਸਿਹਤ ਵਿਚ ਸੁਧਾਰ ਹੋਣ ਦੇ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਵਾਪਸ ਅਦਿਆਲਾ ਜੇਲ ਭੇਜ ਦਿੱਤਾ ਗਿਆ| 68 ਸਾਲਾ ਸ਼ਰੀਫ ਇਸਲਾਮਾਬਾਦ ਸਥਿਤ ਪਾਕਿਸਤਾਨ ਇੰਸਟੀਚਿਊਟ ਆਫ ਮੈਡੀਕਲ ਸਾਇੰਸੇਜ਼ (ਪੀ.ਆਈ.ਐਮ.ਐਸ.) ਦੇ ਕਾਰਡੀਅਕ ਸੈਂਟਰ ਵਿਚ ਭਰਤੀ ਸਨ| ਸਿਹਤ ਖਰਾਬ ਹੋਣ ਮਗਰੋਂ ਉਨ੍ਹਾਂ ਨੂੰ ਬੀਤੇ ਦਿਨੀਂ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ| ਪੀ.ਆਈ.ਐਮ.ਐਸ. ਦੇ ਸੂਤਰਾਂ ਨੇ ਦੱਸਿਆ ਕਿ ਨਵਾਜ਼ ਦੇ ਵੱਖ-ਵੱਖ ਟੈਸਟਾਂ ਵਿਚ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੋਣ ਦਾ ਪਤਾ ਚੱਲਿਆ| ਇਸ ਮਗਰੋਂ ਉਨ੍ਹਾਂ ਨੂੰ ਵਾਪਸ ਜੇਲ ਭੇਜਣ ਦਾ ਫੈਸਲਾ ਲਿਆ ਗਿਆ| ਸੂਤਰਾਂ ਨੇ ਦੱਸਿਆ ਕਿ ਸ਼ਰੀਫ ਨੇ ਖੁਦ ਵੀ ਜੇਲ ਵਾਪਸ ਜਾਣ ਦੀ ਇੱਛਾ ਜ਼ਾਹਿਰ ਕੀਤੀ ਸੀ| ਸ਼ਰੀਫ ਨੂੰ ਸਖਤ ਸੁਰੱਖਿਆ ਵਿਚਕਾਰ ਜੇਲ ਵਾਪਸ ਭੇਜ ਦਿੱਤਾ ਗਿਆ| ਇਸ ਤੋਂ ਪਹਿਲਾਂ ਪੰਜਾਬ ਸੂਬੇ ਦੇ ਗ੍ਰਹਿ ਮੰਤਰੀ ਸ਼ੌਕਤ ਜਾਵੇਦ ਨੇ ਕਿਹਾ ਸੀ ਕਿ ਸਾਬਕਾ ਪੀ.ਐਮ. ਦੀ ਮੈਡੀਕਲ ਰਿਪੋਰਟ ਮੁਤਾਬਕ ਉਨ੍ਹਾਂ ਦਾ ਇਲਾਜ ਵਿਦੇਸ਼ ਵਿਚ ਕਰਾਉਣ ਦਾ ਕੋਈ ਸੁਝਾਅ ਨਹੀਂ ਦਿੱਤਾ ਗਿਆ ਹੈ|

VIA PUNJAB