- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੱਖ ਪਛਾਣ ਨੂੰ ਉਭਾਰਨ ਲਈ ਯਤਨਸ਼ੀਲ ਸ. ਗੁਰਿੰਦਰਪਾਲ ਸਿੰਘ ਜੋਸਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਸਿਆਲਕਾ ਨੇ ਸ. ਜੋਸਨ ਦੀ ਸੇਵਾ ਨੂੰ ਸਲਾਹਿਆ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੇਨ ਸ. ਗੁਰਿੰਦਰਪਾਲ ਸਿੰਘ ਜੋਸਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡੋਵਕੇਟ ਭਗਵੰਤ ਸਿੰਘ ਸਿਆਲਕਾ ਨੇ ਸ. ਜੋਸਨ ਨੂੰ ਸਨਮਾਨਿਤ ਕਰਨ ਮੌਕੇ ਉਨ੍ਹਾਂ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸ. ਗੁਰਿੰਦਰਪਾਲ ਸਿੰਘ ਜੋਸਨ ਨੇ ਸ. ਭਗਵੰਤ ਸਿੰਘ ਸਿਆਲਕਾ ਅਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਆਪਣੇ ਨਵ-ਪ੍ਰਕਾਸ਼ਤ ਪੁਸਤਕਾਂ ‘ਪ੍ਰੋਮੀਨੈਂਟ ਸਿੱਖਜ਼ ਆਫ਼ ਯੂ.ਐਸ.ਏ.’ ਅਤੇ ‘ਭਾਈ ਮਰਦਾਨਾ ਜੀ’ ਭੇਟ ਕੀਤੀਆਂ। ਦੱਸਣਯੋਗ ਹੈ ਕਿ ਸ. ਗੁਰਿੰਦਰਪਾਲ ਸਿੰਘ ਜੋਸਨ ਵੱਖ-ਵੱਖ ਸੰਸਥਾਵਾਂ ਰਾਹੀਂ ਸਿੱਖ ਵਿਚਾਰਧਾਰਾ ਨੂੰ ਉਭਾਰਨ ਲਈ ਯਤਨਸ਼ੀਲ ਹਨ। ਬੀਤੇ ਸਮੇਂ ਉਨ੍ਹਾਂ ਨੇ ਸਾਰਾਗੜ੍ਹੀ ਸਬੰਧੀ ਇਕ ਪੁਸਤਕ ਵੀ ਪ੍ਰਕਾਸ਼ਤ ਕਰਵਾਈ ਸੀ। ਹੁਣ ਉਨ੍ਹਾਂ ਨੇ ਅਮਰੀਕਾ ਦੀਆਂ ਪ੍ਰਸਿੱਧ ਸਿੱਖ ਸ਼ਖ਼ਸੀਅਤਾਂ ਬਾਰੇ ਲਿਖਣ ਕਾਰਜ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਆਖਿਆ ਕਿ ਵਿਦੇਸ਼ਾਂ ਅੰਦਰ ਸਿੱਖ ਪਛਾਣ ਨੂੰ ਉਭਾਰਨਾ ਸਮੇਂ ਦੀ ਵੱਡੀ ਲੋੜ ਹੈ, ਜਿਸ ਵਿਚ ਸ. ਗੁਰਿੰਦਰਪਾਲ ਸਿੰਘ ਜੋਸਨ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।


