- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ਵਲੋਂ ਜੈਲਲਿਤਾ ਦੀ ਮੌਤ ਦੀ ਜਾਂਚ ਕਰ ਰਹੇ ਕਮਿਸ਼ਨ ਦੀ ਕਾਰਵਾਈ ਤੇ ਰੋਕ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਤਾਮਿਲਨਾਡੂ ਦੀ ਮੁੱਖ ਮੰਤਰੀ ਜੈਲਲਿਤਾ ਦੀ ਚੇਨਈ ਸਥਿਤ ਅਪੋਲੋ ਹਸਪਤਾਲ ਵਿੱਚ 2016 ਨੂੰ ਹੋਈ ਮੌਤ ਦੇ ਕਾਰਨਾਂ ਦੀ ਜਾਂਚ ਕਰ ਰਹੇ ਕਮਿਸ਼ਨ ਦੀ ਕਾਰਵਾਈ ਤੇ ਅੱਜ ਰੋਕ ਲੱਗਾ ਦਿੱਤੀ| ਚੀਫ ਜਸਟਿਸ ਰੰਜਨ ਗੋਗੋਈ, ਜੱਜ ਦੀਪਕ ਗੁਪਤਾ ਅਤੇ ਸੰਜੀਵ ਖੰਨਾ ਦੀ ਬੈਂਚ ਅੰਨਾਦਰਮੁਕ ਸੁਪਰੀਮੋ ਜੈਲਲਿਤਾ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਚੱਲ ਰਹੀ ਜਾਂਚ ਤੇ ਇਤਰਾਜ਼ ਠੁਕਰਾਉਣ ਦੇ ਮਦਰਾਸ ਹਾਈ ਕੋਰਟ ਦੇ 4 ਅਪ੍ਰੈਲ ਦੇ ਆਦੇਸ਼ ਵਿਰੁੱਧ ਅਪੋਲੋ ਹਸਪਤਾਲ ਦੀ ਅਪੀਲ ‘ਤੇ ਸੁਣਵਾਈ ਕਰ ਰਹੀ ਸੀ| ਬੈਂਚ ਨੇ ਆਪਣੇ ਆਦੇਸ਼ ਵਿੱਚ ਤਾਮਿਲਨਾਡੂ ਸਰਕਾਰ ਨੂੰ ਨੋਟਿਸ ਜਾਰੀ ਕਰਨ ਦੇ ਨਾਲ ਹੀ ਜਾਂਚ ਕਮਿਸ਼ਨ ਦੀ ਕਾਰਵਾਈ ਤੇ ਰੋਕ ਲੱਗਾ ਦਿੱਤੀ| ਅੰਨਾਦਰਮੁਕ ਦੀ ਅਗਵਾਈ ਵਾਲੀ ਤਾਮਿਲਨਾਡੂ ਸਰਕਾਰ ਨੇ 5 ਦਸੰਬਰ 2016 ਨੂੰ ਅਪੋਲੋ ਹਸਪਤਾਲ ਵਿੱਚ ਜੈਲਲਿਤਾ ਦੀ ਮੌਤ ਦੇ ਹਾਲਾਤਾਂ ਦੀ ਜਾਂਚ ਲਈ ਜੱਜ (ਰਿਟਾਇਰਡ) ਅਰੂਮੁਗਾਸਾਮੀ ਦੀ ਪ੍ਰਧਾਨਗੀ ਵਿੱਚ ਇਕ ਮੈਂਬਰੀ ਕਮਿਸ਼ਨ ਗਠਿਤ ਕੀਤਾ ਸੀ|


