- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ਵਲੋਂ ਹੌਲੀ ਦੀਆਂ ਛੱਟੀਆਂ ਤੋਂ ਬਾਅਦ ਹੋਵੇਗੀ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ
ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਨੂੰ ਫਿਲਹਾਲ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ ਅਤੇ ਉਹ ਜੇਲ ਵਿੱਚ ਹੀ ਰਹਿਣਗੇ| ਸਾਲ 1984 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਤੇ ਸੁਪਰੀਮ ਕੋਰਟ ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਸੁਣਵਾਈ ਕਰੇਗਾ|ਜਿਕਰਯੋਗ ਹੈ ਕਿ 31 ਅਕਤੂਬਰ 1984 ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਉਨ੍ਹਾਂ ਦੇ ਸਿੱਖ ਸੁਰੱਖਿਆ ਕਰਮਚਾਰੀਆਂ ਨੇ ਕਰ ਦਿੱਤਾ ਸੀ| ਇਸ ਵਾਰਦਾਤ ਦੇ ਅਗਲੇ ਹੀ ਦਿਨ ਦਿੱਲੀ ਦੇ ਕਈ ਇਲਾਕਿਆਂ ਵਿੱਚ ਦੰਗੇ ਭੜਕ ਗਏ ਸਨ| ਸੱਜਣ ਕੁਮਾਰ ਤੇ ਸਿੱਖਾਂ ਵਿਰੁੱਧ ਦੰਗੇ ਭੜਕਾਉਣ ਦਾ ਦੋਸ਼ ਲੱਗਾ ਸੀ| ਇਸ ਮਾਮਲੇ ਵਿੱਚ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਸੀ| ਉਮਰ ਕੈਦ ਦੀ ਸਜ਼ਾ ਮਿਲਣ ਤੋਂ ਬਾਅਦ 31 ਦਸੰਬਰ 2018 ਨੂੰ ਉਨ੍ਹਾਂ ਨੇ ਹੇਠਲੀ ਅਦਾਲਤ ਵਿੱਚ ਸਰੰਡਰ ਕਰ ਦਿੱਤਾ ਸੀ| ਇਸ ਤੋਂ ਬਾਅਦ ਉਨ੍ਹਾਂ ਨੂੰ ਮੰਡੋਲੀ ਜੇਲ ਭੇਜ ਦਿੱਤਾ ਗਿਆ|


