‘ਸੁਪਰ ਐਮਰਜੈਂਸੀ’ ਦੇ ਦੌਰ ’ਚ ਸੰਵਿਧਾਨਕ ਹੱਕਾਂ ਦੀ ਰੱਖਿਆ ਕਰੋ: ਮਮਤਾ

ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਮੁਲਕ ‘ਸੁਪਰ ਐਮਰਜੈਂਸੀ’ ਦੇ ਦੌਰ ’ਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਟਵੀਟ ਕਰਕੇ ਲੋਕਾਂ ਨੂੰ ਸੰਵਿਧਾਨ ਵੱਲੋਂ ਦਿੱਤੇ ਗਏ ਹੱਕਾਂ ਅਤੇ ਆਜ਼ਾਦੀ ਦੀ ਰੱਖਿਆ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਐਤਵਾਰ ਨੂੰ ਕੌਮਾਂਤਰੀ ਲੋਕਤੰਤਰ ਦਿਵਸ ’ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੰਵਿਧਾਨਕ ਮੁੱਲਾਂ ਦੀ ਰੱਖਿਆ ਦਾ ਅਹਿਦ ਲੈਣ ਜਿਸ ’ਤੇ ਮੁਲਕ ਦੀ ਨੀਂਹ ਰੱਖੀ ਗਈ ਸੀ।

VIA PUNJAB