- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਰੱਖਿਆ ਬਾਰੇ ਭਾਜਪਾ ਕੋਈ ਸਮਝੌਤਾ ਨਹੀਂ ਕਰੇਗੀ: ਸ਼ਾਹ
ਲਖੀਮਪੁਰ – ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਇੱਥੇ ਕਿਹਾ ਕਿ ਜੰਮੂ-ਕਸ਼ਮੀਰ ਵਿਚ ਹੋਏ ਅਤਿਵਾਦੀ ਹਮਲੇ ਵਿਚ ਸ਼ਹੀਦ ਹੋਏ ਸੀਆਰਪੀਅਫ ਦੇ 40 ਜਵਾਨਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਏਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪਿਛਲੀ ਕਾਂਗਰਸ ਸਰਕਾਰ ਦੇ ਉਲਟ ਸੁਰੱਖਿਆ ਨਾਲ ਸਬੰਧਤ ਕਿਸੇ ਵੀ ਮੁੱਦੇ ’ਤੇ ਸਮਝੌਤਾ ਨਹੀਂ ਕਰੇਗੀ। ਸ਼ਾਹ ਨੇ ਇੱਥੇ ਇਕ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਘਿਨੌਣਾ ਕਾਰਾ ਪਾਕਿਸਤਾਨ ਦੀ ਹਮਾਇਤ ਪ੍ਰਾਪਤ ਅਤਿਵਾਦੀ ਜਥੇਬੰਦੀ ਨੇ ਕੀਤਾ ਹੈ ਤੇ ਜ਼ਿੰਮੇਵਾਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬੁਜਦਿਲੀ ਵਾਲੀ ਕਾਰਵਾਈ ਪਾਕਿਸਤਾਨੀ ਅਤਿਵਾਦੀਆਂ ਨੇ ਕੀਤੀ ਹੈ। ਕਾਂਗਰਸ ਤੇ ਅਸਾਮ ਗਣ ਪ੍ਰੀਸ਼ਦ ਦੀ ਅਲੋਚਨਾ ਕਰਦਿਆਂ ਭਾਜਪਾ ਪ੍ਰਧਾਨ ਸ਼ਾਹ ਨੇ ਕਿਹਾ ਕਿ ਦੋਵਾਂ ਹੀ ਦਲਾਂ ਨੇ 1985 ਵਿਚ ‘ਅਸਾਮ ਸੰਧੀ’ ਉੱਤੇ ਹਸਤਾਖ਼ਰ ਹੋਣ ਤੋਂ ਬਾਅਦ ਜ਼ਿਆਦਾਤਰ ਸਮਾਂ ਸੱਤਾ ਵਿਚ ਰਹਿਣ ਦੇ ਬਾਵਜੂਦ ਇਸ ਨੂੰ ਲਾਗੂ ਕਰਨ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ‘ਉਹ ਅਸਾਮ ਨੂੰ ਦੂਜਾ ਕਸ਼ਮੀਰ ਨਹੀਂ ਬਣਨ ਦੇਣਗੇ’। ਉਨ੍ਹਾਂ ਕਿਹਾ ਕਿ ਇਸੇ ਕਾਰਨ ਕੌਮੀ ਨਾਗਰਿਕ ਰਜਿਸਟਰ (ਅਨਆਰਸੀ) ਲਿਆਂਦਾ ਗਿਆ ਸੀ। ਇਸ ਦੀ ਮਦਦ ਨਾਲ ਘੁਸਪੈਠੀਆਂ ਨੂੰ ਵਾਪਸ ਘੱਲਿਆ ਜਾਵੇਗਾ। ਭਾਜਪਾ ਪ੍ਰਧਾਨ ਨੇ ਕਿਹਾ ਕਿ ਪਾਰਟੀ ਇਸ ਲਈ ਵਚਨਬੱਧ ਹੈ।


