- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਸ਼ਮਾ ਸਵਰਾਜ ਨੇ ਚੀਨੀ ਵਿਦੇਸ਼ ਮੰਤਰੀ ਵਾਂਗ ਨਾਲ ਗੱਲਬਾਤ ਕੀਤੀ
ਨਵੀਂ ਦਿੱਲੀ – ਸਬੰਧਾਂ ’ਚ ਸੁਧਾਰ ਦੀ ਦਿਸ਼ਾ ’ਚ ਇਕ ਹੋਰ ਕਦਮ ਅੱਗੇ ਵਧਦੇ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਆਪਣੇ ਚੀਨੀ ਹਮਰੁਤਬਾ ਵਾਂਗ ਯੀ ਨਾਲ ਅੱਜ ਨਵੀਂ ਵਿਵਸਥਾ ਤਹਿਤ ਗੱਲਬਾਤ ਕੀਤੀ। ਇਸ ਦੌਰਾਨ ਦੋਵੇਂ ਦੇਸ਼ ਸਭਿਆਚਾਰਕ ਆਦਾਨ-ਪ੍ਰਦਾਨ ਅਤੇ ਲੋਕਾਂ ਦਾ ਲੋਕਾਂ ਨਾਲ ਸੰਪਰਕ ਵਧਾਉਣ ਲਈ ਸਹਿਯੋਗ ਦੇ ‘10 ਨੁਕਤਿਆਂ’ ਉੱਤੇ ਸਹਿਮਤ ਹੋ ਗਏ। ਅੱਜ ਸਵੇਰੇ ਇੱਥੇ ਪਹੁੰਚੇ ਸ੍ਰੀ ਵਾਂਗ ਨੇ ਕਿਹਾ ਕਿ ਵੁਹਾਨ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜ਼ਿਨਪਿੰਗ ਵਿਚਾਲੇ ਤੈਅ ਕੀਤੇ ਗਏ ‘ਸਭਿਆਚਾਰਕ ਆਦਾਨ-ਪ੍ਰਦਾਨ ਅਤੇ ਲੋਕਾਂ ਨਾਲ ਲੋਕਾਂ ਦਾ ਸੰਪਰਕ ਵਧਾਉਣ ’ਤੇ ਉੱਚ ਪੱਧਰੀ ਵਿਵਸਥਾ’ ਤਹਿਤ ਸੁਸ਼ਮਾ ਦੇ ਨਾਲ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਹੋਈ ਮੀਟਿੰਗ ਬੇਹੱਦ ਸਫ਼ਲ ਰਹੀ। ਤੀਜੇ ਭਾਰਤ-ਚੀਨ ਉੱਚ ਪੱਧਰੀ ਮੀਡੀਆ ਫੋਰਮ ਦੇ ਉਦਘਾਟਨੀ ਸੈਸ਼ਨ ’ਚ ਸ੍ਰੀ ਵਾਂਗ ਨੇ ਕਿਹਾ ਕਿ ਭਾਰਤ ਤੇ ਚੀਨ ਦੇ ਸਬੰਧ ਇਕ ਇਤਿਹਾਸਕ ਗੇੜ ’ਚ ਪਹੁੰਚ ਚੁੱਕੇ ਹਨ। ਮੀਟਿੰਗ ਉਪਰੰਤ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਸ੍ਰੀ ਵਾਂਗ ਦੇ ਨਾਲ ਦੋ ਘੰਟਿਆਂ ਤੱਕ ਚੱਲੀ ਗੱਲਬਾਤ ਦੇ ਨਤੀਜੇ ਤੋਂ ਉਹ ਸੰਤੁਸ਼ਟ ਹਨ। ਇਸ ਦੌਰਾਨ ਦੋਵੇਂ ਆਗੂਆਂ ਵਿਚਾਲੇ ਲੋਕਾਂ ਦਾ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਸਭਿਆਚਾਰਕ ਆਦਾਨ-ਪ੍ਰਦਾਨ ਨੂੰ ਹੋਰ ਰਫ਼ਤਾਰ ਦੇਣ ਬਾਰੇ ਗੱਲਬਾਤ ਹੋਈ। ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ਤੇ ਚੀਨ ਸਭਿਆਚਾਰਕ ਆਦਾਨ-ਪ੍ਰਦਾਨ ਅਤੇ ਲੋਕਾਂ ਦਾ ਲੋਕਾਂ ਨਾਲ ਸੰਪਰਕ ਵਧਾਉਣ ਲਈ ਸਹਿਯੋਗ ਦੇ ‘10 ਨੁਕਤਿਆਂ’ ’ਤੇ ਸਹਿਮਤ ਹੋਏ ਹਨ।


