- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਚਨਾ ਜਨਤਕ ਹੋਣ ਨਾਲ ਆਰਟੀਆਈ ਦੀ ਲੋੜ ਘਟੇਗੀ: ਸ਼ਾਹ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਮੋਦੀ ਸਰਕਾਰ ਦਾ ਮਕਸਦ ਹੈ ਕਿ ਵੱਧ ਤੋਂ ਵੱਧ ਸੂਚਨਾ ਕਿਰਿਆਸ਼ੀਲ ਢੰਗ ਨਾਲ ਜਨਤਕ ਕੀਤੀ ਜਾਵੇ ਤਾਂ ਜੋ ਸੂਚਨਾ ਦੇ ਅਧਿਕਾਰ ਐਕਟ ਤਹਿਤ ਅਰਜ਼ੀਆਂ ਦੀ ਗਿਣਤੀ ਘੱਟ ਕੀਤੀ ਜਾ ਸਕੇ। ਇੱਥੇ ਸੂਚਨਾ ਕਮਿਸ਼ਨ ਦੀ 14ਵੀਂ ਸਾਲਾਨਾ ਕਨਵੈਨਸ਼ਨ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸ਼ਾਹ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਚਨਾ ਅਧਿਕਾਰ ਐਕਟ (ਆਰਟੀਆਈ) ਤਹਿਤ ਅਰਜ਼ੀਆਂ ਦੀ ਵਧੇਰੇ ਗਿਣਤੀ ਸਰਕਾਰ ਦੀ ਸਫ਼ਲਤਾ ਨਹੀਂ ਦਰਸਾਉਂਦੀ ਹੈ। ਉਨ੍ਹਾਂ ਕਿਹਾ, ‘‘ਅਸੀਂ ਅਜਿਹੀ ਪ੍ਰਣਾਲੀ ਲਿਆਉਣਾ ਚਾਹੁੰਦੇ ਹਾਂ ਕਿ ਲੋਕਾਂ ਨੂੰ ਕੋਈ ਜਾਣਕਾਰੀ ਲੈਣ ਲਈ ਸੂਚਨਾ ਅਧਿਕਾਰ ਐਕਟ ਤਹਿਤ ਅਰਜ਼ੀ ਦਾਇਰ ਕਰਨ ਦੀ ਲੋੜ ਹੀ ਮਹਿਸੂਸ ਨਾ ਹੋਵੇ।’’ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਦੇ ਨਾਲ-ਨਾਲ ਫ਼ਰਜ਼ਾਂ ਬਾਰੇ ਵੀ ਜਾਗਰੂਕ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, ‘‘ਮੇਰਾ ਮੰਨਣਾ ਹੈ ਕਿ ਸੂਚਨਾ ਅਧਿਕਾਰ ਦੇ ਨਾਲ-ਨਾਲ ਸਾਨੂੰ ਲੋਕਾਂ ਵਿੱਚ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਨੀ ਚਾਹੀਦੀ ਹੈ। ਆਰਟੀਆਈ ਦੀ ਵਰਤੋਂਂ ਬਿਨਾਂ ਕਾਰਨ ਤੋਂ ਨਾ ਕਰੋ, ਇਸ ਦੀ ਵਰਤੋਂ ਪਾਰਦਰਸ਼ਤਾ ਲਈ ਕਰੋ, ਇਸ ਵੀ ਵਰਤੋਂ ਨਿੱਜੀ ਕਾਰਨਾਂ ਲਈ ਨਾ ਕਰੋ ਬਸ਼ਰਤੇ ਤੁਹਾਡੇ ਨਾਲ ਬੇਇਨਸਾਫੀ ਹੋ ਰਹੀ ਹੋਵੇ।


