- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਟ-ਬੂਟ ਵਾਲਿਆਂ ਨੂੰ ਜੱਫੀਆਂ ਪਾਉਂਦੇ ਨੇ ਮੋਦੀ: ਰਾਹੁਲ
ਦਤੀਆ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਨ ਵਿੱਚ ਗ਼ਰੀਬਾਂ ਲਈ ਕੋਈ ਥਾਂ ਨਹੀਂ ਸਗੋਂ ਉਹ ਤਾਂ ਨੀਰਵ ਮੋਦੀ, ਮੇਹੁਲ ਚੋਕਸੀ ਅਤੇ ਅਨਿਲ ਅੰਬਾਨੀ ਜਿਹੇ ਕਾਰੋਬਾਰੀਆਂ ਦੀ ਸੋਹਬਤ ਮਾਣਦੇ ਹਨ। ਉਨ੍ਹਾਂ ਕਿਹਾ ‘‘ ਪ੍ਰਧਾਨ ਮੰਤਰੀ ਮੇਹੁਲ ਚੋਕਸੀ ਨੂੰ ਮੇਹੁਲਭਾਈ, ਨੀਰਵ ਮੋਦੀ ਨੂੰ ਨੀਰਵਭਾਈ ਤੇ ਅਨਿਲ ਅੰਬਾਨੀ ਨੂੰ ਅਨਿਲਭਾਈ ਪੁਕਾਰਦੇ ਹਨ ਪਰ ਕਿਸੇ ਮਜ਼ਦੂਰ, ਕਿਸਾਨ ਤੇ ਗ਼ਰੀਬ ਨੂੰ ਕਦੇ ਭਾਈ ਨਹੀਂ ਕਹਿੰਦੇ। ਉਨ੍ਹਾਂ ਦੇ ਮਨ ਵਿੱਚ ਗ਼ਰੀਬਾਂ ਲਈ ਕੋਈ ਜਗ੍ਹਾ ਨਹੀਂ ਹੈ। ਜਿਹੜਾ ਬੰਦਾ ਸੂਟ ਬੂਟ ਨਹੀਂ ਪਾਉਂਦਾ ਉਹ ਉਨ੍ਹਾਂ ਦਾ ਭਾਈ ਨਹੀਂ ਬਣ ਸਕਦਾ।’’ ਮੱਧ ਪ੍ਰਦੇਸ਼ ਵਿੱਚ ਆਪਣੀ ਪਾਰਟੀ ਦੀ ਚੋਣ ਪ੍ਰਚਾਰ ਮੁਹਿੰਮ ਦੌਰਾਨ ਰਾਫਾਲ ਸੌਦੇ ਨੂੰ ਲੈ ਕੇ ਮੋਦੀ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਸ੍ਰੀ ਗਾਂਧੀ ਨੇ ਕਿਹਾ ‘‘ ਪ੍ਰਧਾਨ ਮੰਤਰੀ ’ਚ ਇਹ ਦੱਸਣ ਦੀ ਜੁਰੱਅਤ ਨਹੀਂ ਕਿ ਫਰਾਂਸੀਸੀ ਜਹਾਜ਼ਾਂ ਦੇ ਸੌਦੇ ਦਾ ਭਾਰਤੀ ਠੇਕਾ ਸਰਕਾਰੀ ਮਾਲਕੀ ਵਾਲੀ ਕੰਪਨੀ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ ਤੋਂ ਖੋਹ ਕੇ ਅੰਬਾਨੀ ਦੀ ਕੰਪਨੀ ਨੂੰ ਕਿਵੇਂ ਦੇ ਦਿੱਤਾ ਗਿਆ।’’ ਔਰਤਾਂ ਦੀ ਸੁਰੱਖਿਆ ਦੇ ਮੁੱਦੇ ’ਤੇ ਭਾਜਪਾ ਸਰਕਾਰ ਦੇ ਭਰੋਸਿਆਂ ਦੀ ਫੂਕ ਕੱਢਦਿਆਂ ਸ੍ਰੀ ਗਾਂਧੀ ਨੇ ਕਿਹਾ ਕਿ ਪਾਰਟੀ ਭਾਵੇਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦੇ ਨਾਅਰੇ ਦੇ ਰਹੀ ਹੈ ਪਰ ਉੱਤਰ ਪ੍ਰਦੇਸ਼ ਵਿੱਚ ਪ੍ਰਧਾਨ ਮੰਤਰੀ ਮੋਦੀ ਤੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਸਾਰਾ ਜ਼ੋਰ ਬਲਾਤਕਾਰ ਕੇਸ ਵਿੱਚ ਮੁਲਜ਼ਮ ਭਾਜਪਾ ਦੇ ਵਿਧਾਇਕ ਨੂੰ ਬਚਾਉਣ ਲਈ ਲੱਗਿਆ ਹੋਇਆ ਹੈ।


