- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੂਬੇ ਵਿੱਚ 108.53 ਲੱਖ ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ
735105 ਕਿਸਾਨਾਂ ਨੂੰ ਮਿਲਿਆ ਐਮ.ਐਸ.ਪੀ. ਦਾ ਲਾਭ
ਚੰਡੀਗੜ੍ਹ – ਪੰਜਾਬ ਵਿੱਚ 31 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 10853601 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸਰਕਾਰ ਵੱਲੋਂ 735105 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਆੜਤੀਆਂ/ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 15568.52 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 10769785 ਮੀਟਿ੍ਰਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 83816 ਮੀਟਿ੍ਰਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪਨਗ੍ਰੇਨ ਵੱਲੋਂ 4423498 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 2807384 ਟਨ ਅਤੇ ਪਨਸਪ ਵੱਲੋਂ 2142007 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1247367 ਮੀਟਿ੍ਰਕ ਟਨ ਅਤੇ ਐਫ.ਸੀ.ਆਈ ਵਲੋਂ 149529 ਮੀਟਿ੍ਰਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।ਇਸਦੇ ਨਾਲ ਹੀ 72 ਘੰਟੇ ਵਾਲੇ ਨਿਯਮ ਮੁਤਾਬਕ 94.79 ਫੀਸਦ ਝੋਨੇ ਦੀ ਚੁਕਾਈ ਵੀ ਮੁਕੰਮਲ ਕਰ ਲਈ ਗਈ ਹੈ।


