- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ
ਸ਼ਬਦ ਗੁਰੂ ਯਾਤਰਾ ਗੁਰਦੁਆਰਾ ਪਾਤਸ਼ਾਹੀ ਛੇਵੀਂ ਨਥਾਣਾ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਗੁਰੂਸਰ ਸਾਹਿਬ ਨਥਾਣਾ ਤੋਂ ਅਗਲੇ ਪੜਾਅ ਗੁਰਦੁਆਰਾ ਹਾਜ਼ੀਰਤਨ ਸਾਹਿਬ ਬਠਿੰਡਾ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਕੁਲਦੀਪ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਅਮਰੀਕ ਸਿੰਘ ਕੋਟਸ਼ਮੀਰ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਆਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਮੈਂਬਰ ਸ. ਮੇਜਰ ਸਿੰਘ ਢਿੱਲੋਂ, ਸ. ਜਗਸੀਰ ਸਿੰਘ ਕਲਿਆਣਾ ਹਲਕਾ ਇੰਚਾਰਜ ਆਦਿ ਮੌਜੂਦ ਸਨ।ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਥੇ: ਅਮਰੀਕ ਸਿੰਘ ਕੋਟਸ਼ਮੀਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਗੁਰਪੁਰਬ ਸਬੰਧੀ ਉਲੀਕੇ ਗਏ ਸਮਾਗਮਾਂ ਤਹਿਤ ਇਹ ਸ਼ਬਦ ਗੁਰੂ ਯਾਤਰਾ ਆਰੰਭ ਕੀਤੀ ਗਈ ਹੈ, ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਦਾ ਸਾਰੇ ਪੰਜਾਬ ਅੰਦਰ ਪ੍ਰਚਾਰ ਕਰੇਗੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੁੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦੀ ਭਰਵੀਂ ਪ੍ਰਸ਼ੰਸਾ ਕੀਤੀ। ਇਸ ਦੌਰਾਨ ਗੁਰਦੁਆਰਾ ਸਾਹਿਬ ਹਾਜ਼ੀਰਤਨ ਬਠਿੰਡਾ ਵਿਖੇ ਸ਼ਬਦ ਗੁਰੂ ਯਾਤਰਾ ਦੇ ਪਹੁੰਚਣ ’ਤੇ ਸੰਗਤ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਇਸ ਮੌਕੇ ਪ੍ਰਚਾਰਕ ਭਾਈ ਹਰਦੀਪ ਸਿੰਘ ਤੇ ਭਾਈ ਗੁਰਮੁੱਖ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਭਾਈ ਸੁਲੱਖਣ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜੋਗਿੰਦਰ ਕੌਰ ਬਠਿੰਡਾ, ਸ੍ਰੀ ਸਰੂਪ ਚੰਦ ਸਿੰਗਲਾ ਸਾਬਕਾ ਸੰਸਦੀ ਸਕੱਤਰ, ਸ. ਨਿਸ਼ਾਨ ਸਿੰਘ ਮੀਤ ਸਕੱਤਰ, ਭਾਈ ਕੁਲਦੀਪ ਸਿੰਘ ਹੈੱਡ ਗ੍ਰੰਥੀ, ਮੈਨੇਜਰ ਸ. ਸਮਸ਼ੇਰ ਸਿੰਘ, ਸ. ਗੁਰਪ੍ਰੀਤ ਸਿੰਘ ਸਰਪੰਚ ਢੇਲਵਾਂ, ਸ. ਸੁਖਪਾਲ ਸਿੰਘ ਗੁ: ਇੰਸਪੈਕਟਰ, ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।


